ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ 103ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਅਮਲੋਹ, 6 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅਮਲੋਹ ਦੇ ਵਾਰਡ ਨੰਬਰ 2 ਤੋਂ ਸੰਗਤਾਂ ਦੀ 103ਵੀਂ ਬੱਸ ਨੂੰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੋਜਨਾ ਦਾ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।
ਅਮਲੋਹ, 6 ਅਗਸਤ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅਮਲੋਹ ਦੇ ਵਾਰਡ ਨੰਬਰ 2 ਤੋਂ ਸੰਗਤਾਂ ਦੀ 103ਵੀਂ ਬੱਸ ਨੂੰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੋਜਨਾ ਦਾ ਉਦੇਸ਼ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤਾਂ ਦੇ ਰਹਿਣ, ਖਾਣ-ਪੀਣ ਤੇ ਆਵਾਜਾਈ ਦੇ ਸਾਰੇ ਪ੍ਰਬੰਧ ਸਰਕਾਰ ਵਲੋਂ ਕੀਤੇ ਗਏ ਹਨ। ਇਸ ਮੌਕੇ ਚੇਅਰਮੈਨ ਜਤਿੰਦਰ ਸਿੰਘ ਰਾਮਗੜ੍ਹੀਆ ਨੇ ਵਿਧਾਇਕ ਗੈਰੀ ਬੜਿੰਗ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਚੇਅਰਮੈਨ ਜਤਿੰਦਰ ਸਿੰਘ ਰਾਮਗੜ੍ਹੀਆ , ਰੁਪਿੰਦਰ ਕੌਰ ਰਾਮਗੜ੍ਹੀਆ, ਸਰਬਜੀਤ ਸਿੰਘ, ਗੁਰਦਾਸ, ਅਵਤਾਰ ਸਿੰਘ, ਰਿੰਕੂ, ਗਗਨ ਰੂਪ ਰਾਏ, ਗੁਰਤੇਜ ਰੂਪ ਰਾਏ ਜਗਦੀਪ ਸਿੰਘ, ਪਰਮਿੰਦਰ ਸਿੰਘ, ਮਨੀਸ਼ ਕੁਮਾਰ, ਬੰਟੀ ਅਮਲੋਹ, ਅਵਤਾਰ ਸਿੰਘ, ਓਮਕਾਰ ਹਰਵਿੰਦਰ ਧੀਮਾਨ ਆਦਿ ਸੰਗਤਾਂ ਮੌਜੂਦ ਸਨ।