ਹਾਈ ਕੋਰਟ ਦੇ ਹੁਕਮਾਂ ਨੂੰ ਬਿਨਾਂ ਦੇਰੀ ਲਾਗੂ ਕਰੇ ਪੰਜਾਬ ਸਰਕਾਰ-ਸੁਰਿੰਦਰ ਸਿੰਘ ਰਾਮਗੜ੍ਹ
ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.)
ਖਮਾਣੋਂ, 6 ਅਗਸਤ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵਲੋਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ. ਏ.) ਸੰਬੰਧੀ ਦਿੱਤੇ ਫ਼ੈਸਲੇ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਦਾਲਤ ਦੇ ਸਪੱਸ਼ਟ ਹੁਕਮਾਂ ਤੋਂ ਬਾਅਦ ਵੀ ਸਰਕਾਰ ਦੇ ਮੰਤਰੀਆਂ ਵਲੋਂ ਇਸ ’ਤੇ ਸਵਾਲ ਚੁੱਕਣਾ ਨਾ ਸਿਰਫ਼ ਨਿਆਂਪਾਲਿਕਾ ਦਾ ਅਪਮਾਨ ਹੈ, ਸਗੋਂ ਮੁਲਾਜ਼ਮਾਂ ਦੇ ਜਾਇਜ਼ ਹੱਕਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਹੈ। ਰਾਮਗੜ੍ਹ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਦੀ ਤਰਜ਼ ’ਤੇ 60 ਫ਼ੀਸਦੀ ਡੀ. ਏ. ਦੀ ਮੰਗ ਕਰ ਰਹੇ ਹਨ, ਜਦਕਿ ਉਨ੍ਹਾਂ ਨੂੰ ਅਜੇ ਵੀ ਘੱਟ ਦਰ ਨਾਲ 42 ਫ਼ੀਸਦੀ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਸਰਕਾਰ ਦੇ ਇਤਰਾਜ਼ਾਂ ਨੂੰ ਰੱਦ ਕਰਦਿਆਂ 31 ਅਗਸਤ ਤੱਕ ਡੀ. ਏ. ਦੇ ਭੁਗਤਾਨ ਦੇ ਹੁਕਮ ਦਿੱਤੇ ਹਨ ਅਤੇ ਸਪਸ਼ਟ ਕੀਤਾ ਹੈ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਕਾਨੂੰਨੀ ਹੱਕ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਗਰੇਡਾਂ ਸਬੰਧੀ ਕੀਤੀਆਂ ਟਿੱਪਣੀਆਂ ਹਕੀਕਤ ਨਾਲ ਮੇਲ ਨਹੀਂ ਖਾਂਦੀਆਂ।