06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਮਲੋਹ ਸ਼ਹਿਰ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਜਨਜੀਵਨ ਪ੍ਰਭਾਵਿਤ-ਰਾਜੂ ਖੰਨਾ ਮਾਨੀ ਵੇਹੜਾ ਸਕੂਲ ਅੱਗੇ ਖੜ੍ਹਾ ਗੰਦਾ ਪਾਣੀ ਬੱਚਿਆਂ, ਰਾਹਗੀਰਾਂ ਲਈ ਬਣਿਆ ਵੱਡੀ ਸਮੱਸਿਆ

ਅਮਲੋਹ, 6 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਸੀਵਰੇਜ ਦਾ ਗੰਦੇ ਪਾਣੀ ਵੱਖ-ਵੱਖ ਥਾਵਾਂ ’ ਤੇ ਛੱਪੜਾਂ ਦਾ ਰੂਪ ਧਾਰਨ ਕਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜੂ ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਲੋਹ ਦੇ ਬੁੱਗਾ ਬੱਸ ਸਟੈਂਡ ਦੀ ਮਾਰਕੀਟ ਅੱਗੇ ਕਾਫੀ ਸਮੇਂ ਤੋਂ ਪਾਣੀ ਖੜ੍ਹਾ ਹੈ ਉਥੇ ਸਰਕਾਰੀ ਸਕੂਲ ਮਾਨੀ ਵੇਹੜਾ ਸਕੂਲ ਅਮਲੋਹ ਅੱਗੇ ਜਮ੍ਹਾਂ ਹੋਣ ਕਾਰਨ ਸਕੂਲ ਦੇ ਵਿਦਿਆਰਥੀਆਂ ਤੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਕੂਲੀ ਬੱਚੇ, ਸਕੂਲ ਦਾ ਸਟਾਫ਼, ਦੁਕਾਨਦਾਰ, ਸਥਾਨਕ ਵਸਨੀਕ ਤੇ ਰਾਹਗੀਰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।

Ad Position 21
No active advertisement
ਬੁੱਗਾ ਬੱਸ ਅੱਡੇ ਅਮਲੋਹ ਦੀ ਮਾਰਕੀਟ ਅੱਗੇ ਖੜ੍ਹਾ ਗੰਦਾ ਪਾਣੀ ਤੇ ਮਾਨੀ ਵੇਹੜਾ ਸਕੂਲ ਅਮਲੋਹ ਅੱਗੇ ਖੜ੍ਹੇ ਗੰਦੇ ਪਾਣੀ ਦਾ ਦ੍ਰਿਸ਼। ਅਜੀਤ ਤਸਵੀਰ 07-08-2026
ਅਮਲੋਹ, 6 ਅਗਸਤ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਸੀਵਰੇਜ ਦਾ ਗੰਦੇ ਪਾਣੀ ਵੱਖ-ਵੱਖ ਥਾਵਾਂ ’ ਤੇ ਛੱਪੜਾਂ ਦਾ ਰੂਪ ਧਾਰਨ ਕਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜੂ ਖੰਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਲੋਹ ਦੇ ਬੁੱਗਾ ਬੱਸ ਸਟੈਂਡ ਦੀ ਮਾਰਕੀਟ ਅੱਗੇ ਕਾਫੀ ਸਮੇਂ ਤੋਂ ਪਾਣੀ ਖੜ੍ਹਾ ਹੈ ਉਥੇ ਸਰਕਾਰੀ ਸਕੂਲ ਮਾਨੀ ਵੇਹੜਾ ਸਕੂਲ ਅਮਲੋਹ ਅੱਗੇ ਜਮ੍ਹਾਂ ਹੋਣ ਕਾਰਨ ਸਕੂਲ ਦੇ ਵਿਦਿਆਰਥੀਆਂ ਤੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਕੂਲੀ ਬੱਚੇ, ਸਕੂਲ ਦਾ ਸਟਾਫ਼, ਦੁਕਾਨਦਾਰ, ਸਥਾਨਕ ਵਸਨੀਕ ਤੇ ਰਾਹਗੀਰ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਬਦਬੂ, ਗੰਦਗੀ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਪੈਦਾ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਗਰ ਕੌਂਸਲ ਅਮਲੋਹ ਤੇ ਪ੍ਰਸ਼ਾਸਨ ਤੁਰੰਤ ਪ੍ਰਭਾਵਿਤ ਇਲਾਕਿਆਂ ਵਿਚ ਸੀਵਰੇਜ ਦੀ ਸਫ਼ਾਈ ਕਰਵਾਏ, ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕਰੇ ਅਤੇ ਸ਼ਹਿਰ ਵਾਸੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਰਾਹਤ ਦਿਵਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸਿਹਤ ਵਿਭਾਗ ਵਲੋਂ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਰੀਵਿਊ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਨੂੰ ਬਿਨਾਂ ਦੇਰੀ ਲਾਗੂ ਕਰੇ ਪੰਜਾਬ ਸਰਕਾਰ-ਸੁਰਿੰਦਰ ਸਿੰਘ ਰਾਮਗੜ੍ਹ
Ad Position 24
No active advertisement