ਮਨੁੱਖਤਾ ਪੱਖੀ ਭਾਵਨਾ ਦੀ ਰੱਖਣ ਵਾਲੀ ਸਿੱਖ ਕੌਮ ’ਤੇ ਦੂਜੇ ਸੂਬਿਆਂ ਵਿਚ ਹਮਲੇ ਕਰਨਾ ਬੇਹੱਦ ਮੰਦਭਾਗਾ-ਟਿਵਾਣਾ
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਬੀਤੇ ਕੁੱਝ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਨਫ਼ਰਤ ਭਰੀ ਸੋਚ ਤੇ ਸਾਜ਼ਿਸ਼ ਅਧੀਨ ਧਾਰਮਿਕ ਯਾਤਰਾ ਕਰਨ ਵਾਲੇ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੇਸ਼ੱਕ ਭਾਜਪਾ ਤੇ ਆਰ. ਐਸ.
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਬੀਤੇ ਕੁੱਝ ਸਮੇਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਨਫ਼ਰਤ ਭਰੀ ਸੋਚ ਤੇ ਸਾਜ਼ਿਸ਼ ਅਧੀਨ ਧਾਰਮਿਕ ਯਾਤਰਾ ਕਰਨ ਵਾਲੇ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੇਸ਼ੱਕ ਭਾਜਪਾ ਤੇ ਆਰ. ਐਸ. ਐਸ. ਵੱਖ-ਵੱਖ ਸੂਬਿਆਂ ਵਿਚ ਸਿੱਖਾਂ ਵਿਰੁੱਧ ਨਫ਼ਰਤ ਭਰਿਆ ਪ੍ਰਚਾਰ ਕਰਕੇ ਮਾਹੌਲ ਨੂੰ ਗੰਧਲਾ ਕਰਨ ਦੇ ਅਮਲ ਕਰਦੇ ਆ ਰਹੇ ਹਨ ਪਰ ਹਿੰਦੂ ਬਹੁਗਿਣਤੀ ਵਸੋਂ ਨੂੰ ਚਾਹੀਦਾ ਹੈ ਕਿ ਉਹ ਹੁਕਮਰਾਨਾਂ ਤੇ ਫ਼ਿਰਕੂ ਸੰਗਠਨਾਂ ਦੇ ਅਜਿਹੇ ਨਫ਼ਰਤ ਭਰੇ ਪ੍ਰਚਾਰ ਤੋਂ ਨਿਰਲੇਪ ਰਹਿ ਕੇ ਦੂਜੇ ਸੂਬਿਆਂ ਵਿਚ ਵਿਚਰਨ ਵਾਲੇ ਸਿੱਖਾਂ ਨਾਲ ਸਹਿਜ ਤਰੀਕੇ ਦਾ ਵਰਤਾਓ ਕਰਨ ਤਾਂ ਜੋ ਹਕੂਮਤ ਜਮਾਤਾਂ ਆਪਣੇ ਸੌੜੇ ਸਿਆਸੀ, ਮਾਲੀ ਸਵਾਰਥਾਂ ਦੀ ਪੂਰਤੀ ਲਈ ਸਿੱਖ-ਹਿੰਦੂਆਂ, ਹਿੰਦੂ-ਮੁਸਲਮਾਨਾਂ ਨੂੰ ਆਪਸ ਵਿਚ ਲੜਾਉਣ ਦੇ ਮੰਦਭਾਵਨਾ ਭਰੇ ਖ਼ਤਰਨਾਕ ਮਕਸਦਾਂ ਵਿਚ ਕਾਮਯਾਬ ਨਾ ਹੋ ਸਕਣ।