06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਚਾਣਕਿਆ ਡੇਅਰੀ ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਦੇ ਟੈਂਕ ’ਚ ਡਿਗਣ ਨਾਲ ਨੌਜਵਾਨ ਕਰਮਚਾਰੀ ਦੀ ਮੌਤ ਕੰਪਨੀ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਮੰਡੀ ਗੋਬਿੰਦਗੜ੍ਹ, 6 ਅਗਸਤ (ਰਾਜੇਸ਼ ਸ਼ਰਮਾ)-ਸਥਾਨਕ ਫੋਕਲ ਪੁਆਇੰਟ ਵਿਖੇ ਚਲ ਰਹੀ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਸੁਪਰ ਮਿਲਕ ਪਲਾਂਟ) ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਸੈਂਪਲ ਲੈਂਦੇ ਸਮੇਂ 25 ਸਾਲਾ ਨੌਜਵਾਨ ਕਰਮਚਾਰੀ ਦੀ ਟੈਂਕ ਵਿਚ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪ੍ਰੀਤ ਨਗਰ, ਸਰਹਿੰਦ ਵਜੋਂ ਹੋਈ ਹੈ।

Ad Position 21
No active advertisement
ਮ੍ਰਿਤਕ ਸਿਮਰਨਜੀਤ ਸਿੰਘ ਦੀ ਲਾਸ਼ ਕੋਲ ਬੈਠੇ ਪਰਿਵਾਰਕ ਮੈਂਬਰ ਅਤੇ ਦੋਸਤ ਅਤੇ ਮ੍ਰਿਤਕ ਦੀ ਪੁਰਾਣੀ ਤਸਵੀਰ। (ਹੇਠਾਂ) ਜਾਣਕਾਰੀ ਦਿੰਦੇ ਹੋਏ ਪਿਤਾ ਦਲਜੀਤ ਸਿੰਘ, ਜੀ.ਐਮ. (ਅਪ੍ਰੇੇਸ਼ਨ) ਐਸ. ਡੀ. ਬਾਤਿਸ਼ ਅਤੇ ਪੁਲਿਸ ਅਧਿਕਾਰੀ ਗੁਰਚਰਨ ਸਿੰਘ। ਤਸਵੀਰਾਂ ਰਾਜੇਸ਼ ਸ਼ਰਮਾ 07-08-2026
ਮੰਡੀ ਗੋਬਿੰਦਗੜ੍ਹ, 6 ਅਗਸਤ (ਰਾਜੇਸ਼ ਸ਼ਰਮਾ)-ਸਥਾਨਕ ਫੋਕਲ ਪੁਆਇੰਟ ਵਿਖੇ ਚਲ ਰਹੀ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਸੁਪਰ ਮਿਲਕ ਪਲਾਂਟ) ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਸੈਂਪਲ ਲੈਂਦੇ ਸਮੇਂ 25 ਸਾਲਾ ਨੌਜਵਾਨ ਕਰਮਚਾਰੀ ਦੀ ਟੈਂਕ ਵਿਚ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪ੍ਰੀਤ ਨਗਰ, ਸਰਹਿੰਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਪਿਛਲੇ ਕਰੀਬ ਢਾਈ ਸਾਲ ਤੋਂ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਟਿਡ ਵਿਚ ਨੌਕਰੀ ਕਰ ਰਿਹਾ ਸੀ। ਵੀਰਵਾਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਸੈਂਪਲ ਲੈਣ ਲਈ ਗਿਆ ਸੀ। ਇਸ ਦੌਰਾਨ ਉਸ ਦਾ ਪੈਰ ਫਿਸਲ ਗਿਆ ਤੇ ਉਹ ਕਰੀਬ 20 ਫੁੱਟ ਡੂੰਘੇ ਟਰੀਟਮੈਂਟ ਟੈਂਕ ਵਿਚ ਜਾ ਡਿੱਗਾ। ਮੌਕੇ ’ਤੇ ਮੌਜੂਦ ਕਰਮਚਾਰੀਆਂ ਵਲੋਂ ਉਸ ਨੂੰ ਬਚਾਉਣ ਦੇ ਯਤਨ ਕੀਤੇ ਗਏ ਅਤੇ ਉਸ ਨੂੰ ਬਚਾਉਣ ਲਈ ਗ਼ੋਤੇਖ਼ੋਰਾਂ ਦੀ ਮਦਦ ਵੀ ਲਈ ਗਈ ਅਤੇ ਮਸ਼ੱਕਤ ਤੋਂ ਬਾਅਦ ਉਸ ਨੂੰ ਟੈਂਕ ਵਿਚੋਂ ਬਾਹਰ ਕੱਢਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਤੇ ਪਰਿਵਾਰ ਵਿਚ ਉਸ ਤੋਂ ਇਲਾਵਾ ਇਕ ਵੱਡੀ ਧੀ ਹੈ। ਉਨ੍ਹਾਂ ਦੱਸਿਆ ਕਿ ਫ਼ੈਕਟਰੀ ਵਲੋਂ ਫ਼ੋਨ ਰਾਹੀਂ ਹਾਦਸੇ ਦੀ ਸੂਚਨਾ ਦਿੱਤੀ ਗਈ ਸੀ। ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਟਿਡ ਦੇ ਜੀ. ਐੱਮ. (ਆਪੇ੍ਰਸ਼ਨ) ਐਸ. ਡੀ. ਬਾਤਿਸ਼ ਨੇ ਦੱਸਿਆ ਕਿ ਸਿਮਰਨਜੀਤ ਰੋਜ਼ਾਨਾ ਦੀ ਤਰ੍ਹਾਂ ਸੈਂਪਲ ਲੈਣ ਗਿਆ ਸੀ, ਜਿੱਥੇ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਕਰੀਬ 20 ਫੁੱਟ ਡੂੰਘੇ ਟੈਂਕ ਵਿਚ ਡਿਗ ਪਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੇ ਤੁਰੰਤ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਗ਼ੋਤੇਖ਼ੋਰਾਂ ਦੀ ਮਦਦ ਵੀ ਲਈ ਗਈ, ਪਰ ਇਸ ਦੇ ਬਾਵਜੂਦ ਵੀ ਉਸ ਦੀ ਜਾਨ ਨਹੀਂ ਬਚ ਸਕੀ। ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਇਸ ਸੰਬੰਧੀ ਪੁਲਿਸ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਚਾਣਕਿਆ ਡੇਅਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਵਿਚ ਇਕ ਨੌਜਵਾਨ ਦੇ ਟੈਂਕ ਵਿਚ ਡਿੱਗਣ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਜਾਂਚ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੁਝ ਸੁਆਰਥੀ ਲੋਕ ਪੰਥ ਦਾ ਮਖੌਟਾ ਪਾ ਕੇ ਅਕਾਲੀ ਦਲ (ਬ) ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿਚ ਲੱਗੇ ਹੋਏ ਹਨ-ਸੁਖਬੀਰ ਅਗਲੀ ਖ਼ਬਰ ਵਿਸ਼ਵ ’ਵਰਸਿਟੀ ਵਿਖੇ ਅੰਗਰੇਜ਼ੀ ਵਿਭਾਗ ਨਾਲ ਡਾ. ਗੋਇਲ ਨੇ ਕੀਤਾ ਐਲੂਮਨਾਈ ਸੰਵਾਦ
Ad Position 24
No active advertisement