06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕੁਝ ਸੁਆਰਥੀ ਲੋਕ ਪੰਥ ਦਾ ਮਖੌਟਾ ਪਾ ਕੇ ਅਕਾਲੀ ਦਲ (ਬ) ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿਚ ਲੱਗੇ ਹੋਏ ਹਨ-ਸੁਖਬੀਰ

ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਕੁਦਰਤੀ ਆਫ਼ਤ ਤੋਂ ਪੀੜਤ ਕਿਸਾਨਾਂ ਨੂੰ ਕਣਕ ਵੰਡ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਲੋਕ ਪੰਥ ਦਾ ਮਖੌਟਾ ਪਾ ਕੇ ਪੰਥ ਵਿਰੋਧੀ ਤਾਕਤਾਂ ਦੇ ਹੱਥਾਂ ਦੀ ਕਠਪੁਤਲੀ ਬਣ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿਚ ਲੱਗੇ ਹੋਏ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੂੰ ਸੁਚੇਤ ਰਹਿਣ ਦੀ ਲੋੜ ਹੈ। ਇਕੱਠ ਨੂੰ ਅਪੀਲ ਕਰਦਿਆਂ ਸ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਦਰਤੀ ਆਫ਼ਤ ਤੋਂ ਪੀੜਤ ਕਿਸਾਨਾਂ ਨੂੰ ਕਣਕ ਵੰਡ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ। ਤਸਵੀਰ : ਕਰਨ 07-08-2026
ਫ਼ਤਹਿਗੜ੍ਹ ਸਾਹਿਬ, 6 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਕੁਦਰਤੀ ਆਫ਼ਤ ਤੋਂ ਪੀੜਤ ਕਿਸਾਨਾਂ ਨੂੰ ਕਣਕ ਵੰਡ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਲੋਕ ਪੰਥ ਦਾ ਮਖੌਟਾ ਪਾ ਕੇ ਪੰਥ ਵਿਰੋਧੀ ਤਾਕਤਾਂ ਦੇ ਹੱਥਾਂ ਦੀ ਕਠਪੁਤਲੀ ਬਣ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿਚ ਲੱਗੇ ਹੋਏ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੂੰ ਸੁਚੇਤ ਰਹਿਣ ਦੀ ਲੋੜ ਹੈ। ਇਕੱਠ ਨੂੰ ਅਪੀਲ ਕਰਦਿਆਂ ਸ. ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਸਕੀਮਾਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਫ਼ਤਹਿਗੜ੍ਹ ਸਾਹਿਬ ਦੀ ਪੰਥਕ ਸੀਟ ਤੋਂ ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਯਤਨਾਂ ਸਦਕਾ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਸੁਖਬੀਰ ਸਿੰਘ ਬਾਦਲ ਵਲੋਂ ਵਿਸੇਸ਼ ਸਨਮਾਨ ਕੀਤਾ। ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਿਕ ਧਰਤੀ ’ਤੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦਿਆਂ ਮੰਗ ਕੀਤੀ ਕਿ ਪੰਜਾਬ ਵਿਚ ਅਕਾਲੀ ਦਲ ਸਰਕਾਰ ਬਣਨ ਤੋਂ ਬਾਅਦ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਜਾਣ ਵਾਲੀ ਸੜਕ ਦਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੀ ਤਰਜ਼ ’ਤੇ ਸੁੰਦਰੀਕਰਨ ਕੀਤਾ ਜਾਵੇ। ਇਸ ਮੌਕੇ ਸ. ਭੁੱਟਾ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਪ੍ਰਤੀ ਏਕੜ 5 ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਕਾਰਜ ਵਿਚ ਸਹਿਯੋਗ ਕਰਨ ਵਾਲੇ ਕਿਸਾਨਾਂ ਦਾ ਵੀ ਧੰਨਵਾਦ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਦਿਲਬਾਗ ਸਿੰਘ ਬਾਘਾ ਬਧੌਛੀ ਨੇ ਨਿਭਾਈ। ਸਮਾਗਮ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ, ਮਨਮੋਹਨ ਸਿੰਘ ਮੁਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਜਤਿੰਦਰ ਸਿੰਘ ਬੱਬੂ ਭੈਣੀ, ਕੁਲਦੀਪ ਸਿੰਘ ਪੋਲਾ, ਦਵਿੰਦਰ ਸਿੰਘ, ਅਵਤਾਰ ਸਿੰਘ ਹੱਲੋਤਾਲੀ, ਜਰਨੈਲ ਸਿੰਘ ਖ਼ਾਲਸਾ ਸਾਨੀਪੁਰ ਪ੍ਰਧਾਨ ਬੀ. ਸੀ. ਵਿੰਗ, ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ, ਲਖਵੀਰ ਸਿੰਘ ਸਰਾਣਾ, ਜਗਤਾਰ ਸਿੰਘ ਗੁਣੀਆ ਮਾਜਰਾ, ਸੁਖਦੀਪ ਸਿੰਘ ਬਹਿਲੋਲਪੁਰ, ਜਗਦੀਪ ਸਿੰਘ ਹੁਸੈਨਪੁਰ, ਸਰਬਜੀਤ ਸਿੰਘ ਡੰਘੇੜੀਆਂ, ਨਵਰੀਤ ਸਿੰਘ ਕੋਟਲਾ ਭਾਈ ਕਾ, ਬਲਜੀਤ ਸਿੰਘ ਖ਼ਾਲਸਾ, ਹਰਵਿੰਦਰ ਕੌਰ ਖ਼ਾਲਸਾ, ਤਰੁਣ ਕੁਮਾਰੀ, ਅਮਰਜੀਤ ਕੌਰ, ਐਡਵੋਕੇਟ ਅਮਨਦੀਪ ਸਿੰਘ ਚੀਮਾ, ਐਡ. ਸੁਖਜੋਬਨ ਸਿੰਘ ਰਜਿੰਦਰਗੜ੍ਹ, ਕੁਲਦੀਪ ਸਿੰਘ ਨੰਬਰਦਾਰ, ਸਤਵਿੰਦਰ ਸਿੰਘ ਕਾਲਾ ਬਡਾਲੀ ਮਾਈਕੀ, ਰਵੀਪਾਲ ਸਿੰਘ ਚਨਾਰਥਲ, ਬਲਵਿੰਦਰ ਸਿੰਘ ਬਰਕਤਪੁਰ, ਬਲਜਿੰਦਰ ਸਿੰਘ ਬਰਾਸ, ਨਿਰਮਲ ਸਿੰਘ ਮੱਠੀ, ਸੁਖਜਿੰਦਰ ਸਿੰਘ, ਮਨਜੀਤ ਸਿੰਘ ਮਾਨ, ਅੰਮ੍ਰਿਤਪਾਲ ਸਿੰਘ ਰਾਜੂ, ਤੇਜਿੰਦਰ ਸਿੰਘ ਕੋਹਲੀ, ਬਰਿੰਦਰ ਸਿੰਘ ਬੱਬਲ, ਦਮਨਜੋਤ ਸਿੰਘ ਚੀਮਾ, ਕਮਲ ਬਾਵਾ, ਵਿਸ਼ਵਜੀਤ ਸਿੰਘ, ਤੇਜਿੰਦਰ ਸਿੰਘ ਸੌਂਢਾ, ਦਵਿੰਦਰ ਸਿੰਘ ਬੱਬੀ, ਗੁਰਮੀਤ ਸਿੰਘ ਬਾਗੜੀਆਂ, ਡਾ. ਬਲਵਾਨ ਸਿੰਘ ਝਾਮਪੁਰ, ਸੁਖਰਾਜ ਸਿੰਘ, ਕਰਨਦੀਪ ਸਿੰਘ, ਬਲਵਿੰਦਰ ਸਿੰਘ ਝਾਂਮਪੁਰ, ਮਨਦੀਪ ਸਿੰਘ ਨੰਡਿਆਲੀ, ਭਿੰਦਰ ਸਿੰਘ ਬਡਾਲੀ ਆਲਾ ਸਿੰਘ, ਜਗਰੂਪ ਸਿੰਘ, ਇੰਦਰਜੀਤ ਸਿੰਘ ਖੇੜਾ, ਯਾਦਵਿੰਦਰ ਸਿੰਘ, ਹਰਿੰਦਰ ਸਿੰਘ ਨੰਬਰਦਾਰ ਦੁਭਾਲੀ, ਸੁਖਵਿੰਦਰ ਸਿੰਘ, ਪਲਵਿੰਦਰ ਸਿੰਘ, ਹਰਜੀਤ ਸਿੰਘ, ਬਲਜਿੰਦਰ ਸਿੰਘ ਰਿਊਨਾ, ਰੌਬਿਨ ਨਲੀਨਾ, ਹਰਪ੍ਰੀਤ ਸਿੰਘ ਰਿੱਚੀ, ਬਲਵਿੰਦਰ ਸਿੰਘ ਖਰੌੜੀ, ਜਸਬੀਰ ਸਿੰਘ ਜਲਬੇੜੀ ਗਹਿਲਾਂ, ਗੁਰਿੰਦਰ ਸਿੰਘ, ਜਰਨੈਲ ਸਿੰਘ, ਹਰਜੀਤ ਸਿੰਘ ਦਾਦੂਮਾਜਰਾ, ਗੈਵੀ ਸਿੰਘ ਫਾਟਕ ਮਾਜਰੀ, ਮਨਪ੍ਰੀਤ ਸਿੰਘ ਮਨੀ, ਸਤਪਾਲ ਸਿੰਘ ਸਲੇਮਪੁਰ, ਸੁਖਵਿੰਦਰ ਸਿੰਘ ਬਰਾਸ ਸਰਕਲ ਪ੍ਰਧਾਨ ਖੇੜਾ ਗੁਰਪ੍ਰੀਤ ਸਿੰਘ ਸੈਣੀ ਮਾਜਰਾ ਜਸਬੀਰ ਸਿੰਘ ਸੋਢੀ, ਗੁਰਪ੍ਰੀਤ ਸਿੰਘ ਮੀਰਪੁਰ, ਅਤਿੰਦਰ ਪਾਲ ਸਿੰਘ ਖੱਟੜਾ, ਪਰਮਿੰਦਰ ਸਿੰਘ, ਜਗਦੇਵ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਬਧੌਛੀ ਖੁਰਦ, ਨਾਜ਼ਰ ਸਿੰਘ ਬਲਾੜੀ, ਹਰਪ੍ਰੀਤ ਸਿੰਘ ਰਜਿੰਦਰਗੜ੍ਹ, ਮਲਕੀਤ ਸਿੰਘ, ਹਰਪ੍ਰੀਤ ਸਿੰਘ ਲਾਲੀ, ਗੁਰਪ੍ਰੀਤ ਸਿੰਘ ਬਲਾੜੀ ਖ਼ੁਰਦ, ਰਣਜੀਤ ਸਿੰਘ ਦੁਬਾਲੀ, ਸੁਖਦੀਪ ਸਿੰਘ, ਜਸਵੀਰ ਸਿੰਘ ਸਲੇਮਪੁਰ, ਕੁਲਦੀਪ ਸਿੰਘ ਫ਼ਿਰੋਜ਼ਪੁਰ, ਸਵਰਨ ਸਿੰਘ ਮਾਜਰੀ ਅਜ਼ੀਮ, ਦਲਵੀਰ ਸਿੰਘ ਖ਼ਾਨਪੁਰ, ਸੁਖਵਿੰਦਰ ਸਿੰਘ ਖ਼ਾਨਪੁਰ, ਕੁਲਜੀਤ ਸਿੰਘ ਫ਼ਿਰੋਜ਼ਪੁਰ, ਗੁਰਭੇਜ ਸਿੰਘ ਸਾਧੂਗੜ, ਰਵਿੰਦਰ ਸਿੰਘ ਖੋਜੇਮਾਜਰਾ, ਭੁਪਿੰਦਰ ਸਿੰਘ ਸੰਗਤਪੁਰ ਸੋਢੀਆਂ, ਗੁਰਮੀਤ ਕੌਰ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਹਰਵਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਭਲ ਕੇ ਰਹੋ ਚੀਨੀ ਦੇ ਇਨ੍ਹਾਂ ਬਦਲਾਂ ਤੋਂ ਅਗਲੀ ਖ਼ਬਰ ਚਾਣਕਿਆ ਡੇਅਰੀ ਦੇ ਵੈਸਟ ਵਾਟਰ ਟਰੀਟਮੈਂਟ ਪਲਾਂਟ ਦੇ ਟੈਂਕ ’ਚ ਡਿਗਣ ਨਾਲ ਨੌਜਵਾਨ ਕਰਮਚਾਰੀ ਦੀ ਮੌਤ ਕੰਪਨੀ ਨੇ ਪਰਿਵਾਰ...
Ad Position 24
No active advertisement