ਜ਼ਿਲ੍ਹੇ ਵਿਚ ‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਲਗਪਗ 14 ਹਜ਼ਾਰ ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟਰੇਸ਼ਨ
*11,990 ਤੋਂ ਵੱਧ ਲੋਕ ਰੋਜ਼ਾਨਾ ਕਰ ਰਹੇ ਹਨ ਯੋਗ ਅਭਿਆਸ-ਡੀ. ਸੀ.
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੋਕ ਭਲਾਈ ਮੁਹਿੰਮ ‘ਸੀ. ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿਚ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ।
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਲੋਕ ਭਲਾਈ ਮੁਹਿੰਮ ‘ਸੀ. ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿਚ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਉਪਰਾਲੇ ਤਹਿਤ ਵੱਡੀ ਗਿਣਤੀ ਵਿਚ ਲੋਕ ਰੋਜ਼ਾਨਾ ਯੋਗ ਕਿਰਿਆਵਾਂ ਨਾਲ ਜੁੜ ਰਹੇ ਹਨ, ਜਿਸ ਨਾਲ ਸਰੀਰਕ ਤੇ ਮਾਨਸਿਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਸਿਹਤਮੰਦ ਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਤੇ ਜਨਤਕ ਸਥਾਨਾਂ ’ਤੇ 85 ਯੋਗਾ ਟਰੇਨਰਾਂ ਦੀ ਦੇਖ-ਰੇਖ ਹੇਠ 400 ਤੋਂ ਵੱਧ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿਚ ਰੋਜ਼ਾਨਾਂ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਵਲੋਂ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੋਗ ਮਾਹਿਰਾਂ ਵਲੋਂ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਯੋਗ ਨੂੰ ਅਪਣਾਉਣ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ, ਮਾਨਸਿਕ ਤਣਾਅ ਤੋਂ ਬਚਾਅ ਤੇ ਰੋਜ਼ਾਨਾ ਸਿਹਤ ਸੰਬੰਧੀ ਜ਼ਰੂਰੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਭਾਰਤੀ ਭਾਵਨਾ ਨੇ ਦੱਸਿਆ ਕਿ ਯੋਗ ਕਲਾਸਾਂ ਲਈ ਲਗਪਗ 14 ਹਜਾਰ ਤੋਂ ਵੱਧ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚੋਂ 11 ਹਜ਼ਾਰ 990 ਤੋਂ ਵੱਧ ਮੈਂਬਰ ਰੋਜ਼ਾਨਾਂ ਯੋਗ ਅਭਿਆਸ ਕਰ ਰਹੇ ਹਨ।