08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੋਣ ਵਾਅਦੇ ਮੁਤਾਬਿਕ ਮੁੱਖ ਮੰਤਰੀ ਹਰੇਕ ਲਾਭਪਾਤਰੀ ਔਰਤ ਦੇ ਖਾਤੇ ਵਿਚ 52 ਹਜ਼ਾਰ ਰੁਪਏ ਦੀ ਰਾਸ਼ੀ ਪਾਉਣ-ਡਾ. ਹਰਬੰਸ ਲਾਲ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਕ੍ਰਮਵਾਰ 1500 ਅਤੇ ਇਕ ਹਜ਼ਾਰ ਰੁਪਏ ਦੇਣ ਦੇ ਚੋਣ ਵਾਅਦੇ ਨੂੰ ਮਹਿਲਾਵਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਤਿੰਨ ਕੁ ਮਹੀਨਿਆਂ ਦੇ ਪੈਸੇ ਔਰਤਾਂ ਦੇ ਖਾਤੇ ਵਿਚ ਪਾ ਕੇ ਚੋਣ ਸਟੰਟ ਖੇਡਿਆ ਗਿਆ ਹੈ ਜਦਕਿ ਪਿਛਲੇ ਸਾਢੇ 4 ਸਾਲ ਦੇ ਬਕਾਏ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ।

Ad Position 21
No active advertisement
ਅਜੀਤ ਡੈਸਕ 08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਕ੍ਰਮਵਾਰ 1500 ਅਤੇ ਇਕ ਹਜ਼ਾਰ ਰੁਪਏ ਦੇਣ ਦੇ ਚੋਣ ਵਾਅਦੇ ਨੂੰ ਮਹਿਲਾਵਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਤਿੰਨ ਕੁ ਮਹੀਨਿਆਂ ਦੇ ਪੈਸੇ ਔਰਤਾਂ ਦੇ ਖਾਤੇ ਵਿਚ ਪਾ ਕੇ ਚੋਣ ਸਟੰਟ ਖੇਡਿਆ ਗਿਆ ਹੈ ਜਦਕਿ ਪਿਛਲੇ ਸਾਢੇ 4 ਸਾਲ ਦੇ ਬਕਾਏ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ। ਇਹ ਔਰਤਾਂ ਨਾਲ ਚਿੱਟੇ ਦਿਨ ਧੋਖਾ ਹੈ। ਡਾ. ਹਰਬੰਸ ਲਾਲ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੀਆਂ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇ ਕੇ ਝੂਠ ਦਾ ਸਬਕ ਜ਼ਰੂਰ ਸਿਖਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਔਰਤਾਂ ਸਮੇਤ ਵੱਖ-ਵੱਖ ਵਰਗਾਂ ਨਾਲ ਕੀਤੇ ਵਾਅਦੇ ਪਹਿਲੇ ਸਾਲ ਵਿਚ ਹੀ ਪੂਰੇ ਕੀਤੇ ਜਾਣਗੇ। ਇਸ ਮੌਕੇ ਅਸ਼ੋਕ ਕੁਮਾਰ ਤਲਾਣੀਆਂ, ਹਰਦੀਪ ਚੰਦ, ਆਰਿਆਵੀਰ ਵਰਮਾ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਜਸਵਿੰਦਰ ਸਿੰਘ ਜੱਸੀ, ਗੁਰਵਿੰਦਰ ਸਿੰਘ ਗੁਰੂ, ਕਰਮ ਚੰਦ, ਡਾ. ਦੇਸ਼ਰਾਜ, ਮਨਜੀਤ ਸਿੰਘ ਬੰਟੀ, ਬੀਰ ਸਿੰਘ ਤਲਾਣੀਆਂ, ਸੁਖਬੀਰ ਸਿੰਘ ਚੌਰਵਾਲਾ, ਬਾਬੂ ਸਿੰਘ ਡਡਿਆਣਾ, ਗੁਰਦੀਪ ਸਿੰਘ ਭਾਗਨਪੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹੰਤ ਡਾ. ਆਫ਼ਤਾਬ ਸਿੰਘ ਨੇ ਸ਼ਰਧਾਲੂਆਂ ਨੂੰ ਬਾਬਾ ਬੁੱਧ ਦਾਸ ਦੇ ਬਰਸੀ ਸਮਾਗਮਾਂ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਕੀਤੀ... ਅਗਲੀ ਖ਼ਬਰ ਜ਼ਿਲ੍ਹੇ ਵਿਚ ‘ਸੀ.ਐਮ ਦੀ ਯੋਗਸ਼ਾਲਾ’ ਤਹਿਤ ਲਗਪਗ 14 ਹਜ਼ਾਰ ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟਰੇਸ਼ਨ *11,990 ਤੋਂ ਵੱਧ ਲੋ...
Ad Position 24