ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸੇਵਾ ਦਿਵਸ ਦੇ ਰੂਪ ਵਜੋਂ ਮਨਾਇਆ
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਜ਼ੋਨ ਤੇ ਮਾਤਾ ਗੁਜਰੀ ਸੁਖਮਨੀ ਸੁਸਾਇਟੀ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸੇਵਾ ਦਿਵਸ ਦੇ ਰੂਪ ਵਜੋਂ ਮਨਾਇਆ। ਇਸ ਮੌਕੇ ਜੋਨ ਪ੍ਰਧਾਨ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਦੱਸਿਆ ਕਿ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਰਕਾਰੀ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਜ਼ੋਨ ਤੇ ਮਾਤਾ ਗੁਜਰੀ ਸੁਖਮਨੀ ਸੁਸਾਇਟੀ ਵਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸੇਵਾ ਦਿਵਸ ਦੇ ਰੂਪ ਵਜੋਂ ਮਨਾਇਆ। ਇਸ ਮੌਕੇ ਜੋਨ ਪ੍ਰਧਾਨ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਦੱਸਿਆ ਕਿ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਰਕਾਰੀ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਉਪਰੰਤ ਮਰੀਜ਼ਾਂ ਤੇ ਲੋੜਵੰਦਾਂ ਨੂੰ ਫਲ, ਬਿਸਕੁਟ, ਦਹੀਂ ਖਿਚੜੀ ਆਦਿ ਵਰਤਾ ਕੇ ਸੇਵਾ ਕੀਤੀ ਗਈ। ਜਿਥੇ ਭਾਈ ਗੁਰਸੇਵਕ ਸਿੰਘ ਬੈਂਕ ਮੈਨੇਜਰ ਨੇ ਅਰਦਾਸ ਦੀ ਸੇਵਾ ਨਿਭਾਈ ਉਥੇ ਫਲਾਂ ਦੀ ਸੇਵਾ ਦੀ ਸ਼ੁਰੂਆਤ ਡਾ. ਜਪਨੀਤ ਕੌਰ ਟਿਵਾਣਾ ਤੇ ਡਾ. ਟੀਮੀ ਛਾਬੜਾ ਵਲੋਂ ਮਰੀਜ਼ਾਂ ਨੂੰ ਆਪਣੇ ਹੱਥੀਂ ਫਲ ਤੇ ਬਿਸਕੁਟ ਵੰਡ ਕੇ ਕੀਤੀ ਗਈ। ਡਾ. ਜਪਨੀਤ ਕੌਰ ਟਿਵਾਣਾ ਨੇ ਸਮੁੱਚੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਟੀਮ ਦਾ ਧੰਨਵਾਦ ਕਰਦਿਆਂ ਆਖਿਆ ਕਿ ਮਰੀਜ਼ਾਂ ਤੇ ਲੋੜਵੰਦਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਧਰਮ ਹੈ। ਡਾ. ਅਮਰਿੰਦਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਅਖੀਰ ਵਿਚ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਸੇਵਾ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਪੰਜਕੋਹਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਿਥੇ ਬੱਚਿਆਂ ਤੇ ਨੌਜਵਾਨਾਂ ਨੂੰ ਨੈਤਿਕ ਕਦਰਾਂ ਕੀਮਤਾਂ ਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਕੈਂਪ ਲਗਾਏ ਜਾਂਦੇ ਹਨ ਉਥੇ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਤੇ ਮਰੀਜ਼ਾਂ ਦੇ ਇਲਾਜ ਲਈ ਵੀ ਯਤਨ ਕੀਤੇ ਜਾਂਦੇ ਹਨ। ਇਸ ਮੌਕੇ ਇੰਜੀ. ਬਲਤੇਜ ਸਿੰਘ, ਮਨਿੰਦਰ ਸਿੰਘ ਮੰਡੋਫਲ ਕੋਆਰਡੀਨੇਟਰ, ਸੁਖਵਿੰਦਰ ਸਿੰਘ ਕਨਵੀਨਰ, ਰਵਿੰਦਰ ਕੌਰ, ਮਨਪ੍ਰੀਤ ਕੌਰ, ਰਜਨੀਤ ਕੌਰ, ਕੰਵਲਜੀਤ ਕੌਰ, ਸੰਦੀਪ ਬਤਰਾ, ਜਸ਼ਨਪ੍ਰੀਤ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।