ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਪ੍ਰੋਜੈਕਟ ਦੀ ਮੁੜ ਸ਼ੁਰੂਆਤ ਕਰਵਾਉਣਗੇ-ਰਿਆ, ਭੁੱਟਾ, ਕੰਗ
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਗੁਰਦੁਆਰਾ ਮੈਨੇਜਰ ਭਾਈ ਗੁਰਦੀਪ ਸਿੰਘ ਕੰਗ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 8 ਅਗਸਤ ਨੂੰ ਦੁਪਹਿਰ 1 ਵਜੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਥੇਹ ਦੇ ਨੇੜੇ ਉਸਾਰੇ ਜਾ ਰਹੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਪ੍ਰਾਜੈਕਟ ਦੀ ਮੁੜ ਸ਼ੁਰੂਆਤ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰਾਜੈਕਟ ਪਿਛਲੇ ਕੁਝ ਸਮੇਂ ਤੋਂ ਰੁਕਿਆ ਹੋਇਆ ਸੀ, ਜਿਸ ਦੀ ਕਾਰ ਸੇਵਾ ਹੁਣ ਮੁੜ ਆਰੰਭ ਕੀਤੀ ਜਾ ਰਹੀ ਹੈ।
ਗ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਥੇਦਾਰ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ, ਗੁਰਦੀਪ ਸਿੰਘ ਕੰਗ। ਤਸਵੀਰ: ਕਰ ਨ
08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਗੁਰਦੁਆਰਾ ਮੈਨੇਜਰ ਭਾਈ ਗੁਰਦੀਪ ਸਿੰਘ ਕੰਗ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 8 ਅਗਸਤ ਨੂੰ ਦੁਪਹਿਰ 1 ਵਜੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਥੇਹ ਦੇ ਨੇੜੇ ਉਸਾਰੇ ਜਾ ਰਹੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਦੇ ਪ੍ਰਾਜੈਕਟ ਦੀ ਮੁੜ ਸ਼ੁਰੂਆਤ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰਾਜੈਕਟ ਪਿਛਲੇ ਕੁਝ ਸਮੇਂ ਤੋਂ ਰੁਕਿਆ ਹੋਇਆ ਸੀ, ਜਿਸ ਦੀ ਕਾਰ ਸੇਵਾ ਹੁਣ ਮੁੜ ਆਰੰਭ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰੀ ਭਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੇ ਜ਼ਾਬਰ ਹੁਕਮਰਾਨ ਵਜ਼ੀਰ ਖਾਨ ਨੂੰ ਮੌਤ ਦਾ ਘਾਟ ਉਤਾਰ ਤੇ ਜ਼ੁਲਮੀ ਮੁਗਲ ਰਾਜ ਦਾ ਅੰਤ ਕਰਕੇ ਸਰਹਿੰਦ ਨੂੰ ਫ਼ਤਹਿ ਕਰ ਖ਼ਾਲਸਾ ਰਾਜ ਸਥਾਪਿਤ ਕੀਤਾ ਅਤੇ ਸਿੱਖ ਇਤਿਹਾਸ ਵਿਚ ਨਵਾਂ ਅਧਿਆਏ ਸਿਰਜਿਆ। ਜਥੇਦਾਰ ਰਿਆ ਨੇ ਕਿਹਾ ਕਿ ਇਹ ਮਿਊਜ਼ੀਅਮ ਉਸ ਮਹਾਨ ਇਤਿਹਾਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਅਹਿਮ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਿਕ ਗੁਰਧਾਮਾਂ ਦੀ ਸੇਵਾ ਸੰਭਾਲ ਕਰਨ ਦੇ ਨਾਲ-ਨਾਲ ਇਤਿਹਾਸਕ ਯਾਦਗਾਰਾਂ ਵੀ ਉਸਾਰਿਆਂ ਜਾ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।