07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਨੇ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਨੂੰ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਗਈ ਕਿ ਸ਼ਹਿਰ ਦੇ ਅੰਦਰ ਭਾਰੀ ਵਾਹਨਾਂ ’ਤੇ ਰੋਕ ਲਗਾਈ ਜਾਵੇ ਅਤੇ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਇਆ ਜਾਵੇ। ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਉਕਤ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਲਈ ਭਰੋਸਾ ਦਿੱਤਾ।

Ad Position 21
No active advertisement
ਸੜਕਾਂ ਤੇ ਘੁੰਮਦੇ ਬੇਸਹਾਰਾ ਪਸ਼ੂ ਦਿਖਾਈ ਦਿੰਦੇ ਹੋਏ। ਤਸਵੀਰਾਂ : ਕਰਨ 08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਮਨਪ੍ਰੀਤ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਨੂੰ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਗਈ ਕਿ ਸ਼ਹਿਰ ਦੇ ਅੰਦਰ ਭਾਰੀ ਵਾਹਨਾਂ ’ਤੇ ਰੋਕ ਲਗਾਈ ਜਾਵੇ ਅਤੇ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਇਆ ਜਾਵੇ। ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ ਨੇ ਉਕਤ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਲਈ ਭਰੋਸਾ ਦਿੱਤਾ। ਇਸ ਸੰਬੰਧੀ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਰਹਿੰਦ ਰੇਲਵੇ ਪੁਲ ਤੇ ਭਾਰੀ ਵਾਹਨਾਂ ਦੀ ਭਰਮਾਰ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਆਉਣ ਜਾਣ ਵਿਚ ਬੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਥੇ ਹੀ ਬੱਸ ਨਹੀਂ, ਸਕੂਲੀ ਵਿਦਿਆਰਥੀਆਂ ਨੂੰ ਸਕੂਲ ਜਾਣ ਸਮੇਂ ਤੇ ਆਉਣ ਸਮੇਂ ਵੀ ਵੱਡੀ ਮਸ਼ੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਰੇਲਵੇ ਰੋਡ ਦੇ ਉੱਤੇ ਭਾਰੀ ਵਹੀਕਲਾਂ ਨੂੰ ਬੰਦ ਕਰ ਦਿੱਤਾ ਜਾਵੇ ਤਾਂ ਸਮੱਸਿਆ ਦਾ ਹੱਲ ਹੋ ਸਕਦਾ ਹੈ। ਇਸੇ ਤਰ੍ਹਾਂ ਸਰਹਿੰਦ ਨਗਰ ਕੌਂਸਲ ਦੇ ਅਧੀਨ ਬੇਸਹਾਰਾ ਪਸ਼ੂ ਸੜਕਾਂ ’ਤੇ ਘੁੰਮਦੇ ਹਨ, ਜਿਸ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾਇਆ ਜਾਵੇ ਤਾਂ ਜੋ ਰਾਤ ਸਮੇਂ ਆਉਣ ਵਾਲੇ ਵਾਹਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਮਾਧੋਪਰ ਖੇਡ ਸਟੇਡੀਅਮ ਵਿਚ ਸ਼ਹਿਰ ਦੇ ਬਹੁਤ ਸਾਰੇ ਵਿਦਿਆਰਥੀ ਰੋਜ਼ਾਨਾ ਖੇਡਣ ਦੇ ਲਈ ਜਾਂਦੇ ਹਨ ਉੱਥੇ ਸਾਫ਼ ਸਫ਼ਾਈ ਦੇ ਲਈ ਪੱਕੇ ਤੌਰ ’ਤੇ ਮੁਲਾਜ਼ਮ ਲਗਾਏ ਜਾਣ ਤਾਂ ਜੋ ਸਾਫ਼ ਸਫ਼ਾਈ ਸਮੇਂ ਸਿਰਫ਼ ਹੁੰਦੀ ਰਹੇ। ਇਸੇ ਤਰ੍ਹਾਂ ਭੱਟੀ ਰੋਡ ਤੋਂ ਦਾਣਾ ਮੰਡੀ ਨੂੰ ਜਾਣ ਵਾਲੀ ਸੜਕ ’ਤੇ ਕੋਈ ਵੀ ਲਾਈਟ ਨਾ ਹੋਣ ਕਾਰਨ ਲੋਕ ਪਰੇਸ਼ਾਨ ਹਨ, ਉਥੇ ਵੀ ਲਾਈਟਾਂ ਲਗਾਈਆਂ ਜਾਣ। ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ, ਸੰਦੀਪ ਗੁਰਾਇਆ, ਰਮੇਸ਼ ਕੁਮਾਰ ਸੋਨੂੰ ਬਲਾਕ ਪ੍ਰਧਾਨ, ਪ੍ਰਿਤਪਾਲ ਸਿੰਘ ਜੱਸੀ ਤੇ ਸਾਬਕਾ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣ ਤਨਵੀ ਗੁਲਾਟੀ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਚ ਬਾਜ਼ੀਗਰ ਭਾਈਚਾਰੇ ਦੀ ਇਕੱਤਰਤਾ
Ad Position 24