08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਵਿਦਿਆਰਥੀ-ਕੇਂਦਰਿਤ ਇੰਡਕਸ਼ਨ ਪ੍ਰੋਗਰਾਮ ਤਹਿਤ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ। ਇਸ ਮੌਕੇ ਅਸ਼ੋਕ ਕੁਮਾਰ ਚੌਹਾਨ, ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਵਿਦਿਆਰਥੀ-ਕੇਂਦਰਿਤ ਇੰਡਕਸ਼ਨ ਪ੍ਰੋਗਰਾਮ ਤਹਿਤ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ। ਇਸ ਮੌਕੇ ਅਸ਼ੋਕ ਕੁਮਾਰ ਚੌਹਾਨ, ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉੁਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਜੀਵਨ ਮੁੱਲਾਂ ਦੇ ਆਧਾਰ ’ਤੇ ਉਸਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਾਨੂੰਨੀ ਖੇਤਰ ਵਿਚ ਸਫਲਤਾ ਲਈ ਸਖ਼ਤ ਮਿਹਨਤ, ਨੈਤਿਕ ਇਮਾਨਦਾਰੀ, ਅਨੁਸ਼ਾਸਨ ਤੇ ਸਮਰਪਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਸਮਾਜ ਵਿਚ ਨਿਆਂ, ਕਾਨੂੰਨੀ ਜਾਗਰੂਕਤਾ ਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਵਿਚ ਨੌਜਵਾਨ ਵਕੀਲਾਂ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ। ਇਹ ਸਮਾਗਮ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਦੀ ਯੋਗ ਅਗਵਾਈ ਤੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਧੁਨੀ ਨਾਲ ਹੋਈ। ਉਪਰੰਤ ਪ੍ਰੋ. ਡਾ. ਅਮਿਤਾ ਕੌਸ਼ਲ ਮੁਖੀ ਤੇ ਡੀਨ, ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਮੁੱਖ ਮਹਿਮਾਨ ਨਾਲ ਜਾਣ-ਪਛਾਣ ਕਰਵਾਈ। ਸਮਾਗਮ ਦਾ ਵਿਸ਼ੇਸ਼ ਆਕਰਸ਼ਨ (ਨੈਵੀਗੇਟਿੰਗ ਕਾਂਸਟੀਚਿਊਸ਼ਨਲ ਲੈਂਡਸਕੇਪ ਐਂਡ ਈਵਾਲਵਿੰਗ ਡੈਮੋਕ੍ਰੇਸੀ ਇਨ ਇੰਡੀਆ (ਭਾਰਤ ਵਿਚ ਸੰਵਿਧਾਨਕ ਪਰਿਦ੍ਰਿਸ਼ ਅਤੇ ਵਿਕਾਸਸ਼ੀਲ ਲੋਕਤੰਤਰ) ਪੁਸਤਕ ਦਾ ਲੋਕ ਅਰਪਣ ਰਿਹਾ । ਇਸ ਪੁਸਤਕ ਦੀ ਮੁੱਖ ਸੰਪਾਦਕ ਪ੍ਰੋ. ਡਾ. ਅਮਿਤਾ ਕੌਸ਼ਲ ਹਨ, ਜਦਕਿ ਡਾ. ਨਵਨੀਤ ਕੌਰ ਤੇ ਡਾ. ਕਵਲਜੀਤ ਕੌਰ ਇਸ ਦੀਆਂ ਸੰਪਾਦਕ ਹਨ। ਇਹ ਪੁਸਤਕ ਸੰਵਿਧਾਨਕ ਸ਼ਾਸਨ ਤੇ ਭਾਰਤੀ ਲੋਕਤੰਤਰ ਦੇ ਵਿਕਾਸ ਸੰਬੰਧੀ ਵਿਦਵਤਾ ਭਰਪੂਰ ਵਿਚਾਰ-ਵਟਾਂਦਰੇ ਨੂੰ ਸਮਰਪਿਤ ਹੈ। ਅੰਤ ’ਚ ਮੁੱਖ ਮਹਿਮਾਨ ਦਾ ਸਨਮਾਨ ਕੀਤਾ। ਡਾ. ਨਵਨੀਤ ਕੌਰ ਨੇ ਧੰਨਵਾਦੀ ਮਤਾ ਪੇਸ਼ ਕੀਤਾ। ਸਮਾਗਮ ਦਾ ਸਫਲ ਸੰਚਾਲਨ ਦਿਵਜੋਤ ਸੰਧੂ, ਗੁਰਲੀਨ ਕੌਰ ਤੇ ਨੂਰਕਮਲ ਕੌਰ ਵਲੋਂ ਕੀਤਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨਾਲ ਮੀਟਿੰਗ ਅਗਲੀ ਖ਼ਬਰ “ ਤਿਰੰਗਾ-ਏ ਜਰਨੀ” ਹਿੰਦੀ ਨਾਟਕ ਦਾ ਮੰਚਨ ਅੱਜ
Ad Position 24