ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਹ
ਹੈਦਰ ਅਲੀ ਪਿਤਾ : ਦਿਲਵਰ ਖਾਂ ਮਾਤਾ : ਸੁਲਤਾਨਾ ਪਿੰਡ : ਮੂਲੇਪੁਰ
08-08-2026
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਇਆ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਅਤੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਟਰੱਸਟੀ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਮੁੱਚੀ ਲੋਕਾਈ ਨੂੰ ਨਿਮਰਤਾ, ਸੇਵਾ, ਦਇਆ ਅਤੇ ਮਨੁੱਖਤਾ ਪ੍ਰਤੀ ਪਿਆਰ ਦਾ ਸੰਦੇਸ਼ ਦਿੰਦਾ ਹੈ। ਗੁਰੂ ਸਾਹਿਬ ਜੀ ਨੇ ਛੋਟੀ ਉਮਰ ਵਿਚ ਹੀ ਮਨੁੱਖਤਾ ਦੀ ਸੇਵਾ ਅਤੇ ਦੁਖੀਆਂ ਦੀ ਸਹਾਇਤਾ ਕਰਕੇ ਸਮੁੱਚੀ ਮਾਨਵਤਾ ਲਈ ਮਹਾਨ ਆਦਰਸ਼ ਕਾਇਮ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਲੋੜਵੰਦਾਂ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪੇ੍ਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਨਾ ਕੇ ਹੀ ਸੱਚੀ ਖ਼ੁਸ਼ੀ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸੁਖਦੇਵ ਸਿੰਘ ਕੋਟਾਂ, ਕੁਲਵਿੰਦਰ ਸਿੰਘ ਚੀਮਾ ਤੇ ਡਾ. ਪਿ੍ਤਪਾਲ ਸਿੰਘ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।