ਏ. ਡੀ. ਸੀ. ਨੇ ਖੇਡ ਸਟੇਡੀਅਮ ਮਾਧੋਪੁਰ ਦਾ ਦੌਰਾ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਰਹਿੰਦ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਖੇਡ ਸਟੇਡੀਅਮ ਮਾਧੋਪੁਰ ਦਾ ਦੌਰਾ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਮਾਗਮ ਨਾਲ ਸੰਬੰਧਿਤ ਵੱਖ-ਵੱਖ ਪ੍ਰਬੰਧਾਂ ਦਾ ਨਿਰੀਖਣ ਕਰਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਫ਼ਤਹਿਗੜ੍ਹ ਸਾਹਿਬ, 7 ਅਗਸਤ (ਬਲਜਿੰਦਰ ਸਿੰਘ)-ਸਰਹਿੰਦ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਖੇਡ ਸਟੇਡੀਅਮ ਮਾਧੋਪੁਰ ਦਾ ਦੌਰਾ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਮਾਗਮ ਨਾਲ ਸੰਬੰਧਿਤ ਵੱਖ-ਵੱਖ ਪ੍ਰਬੰਧਾਂ ਦਾ ਨਿਰੀਖਣ ਕਰਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੇ ਹਰ ਪ੍ਰਬੰਧ ਨੂੰ ਸੁਚਾਰੂ, ਸਮੇਂ ਸਿਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਏ. ਡੀ. ਸੀ. ਨੇ ਪਰੇਡ ਗਰਾਊਂਡ, ਮੰਚ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਬਿਜਲੀ, ਸਫ਼ਾਈ, ਪਾਰਕਿੰਗ, ਟਰੈਫ਼ਿਕ ਪ੍ਰਬੰਧ, ਸੁਰੱਖਿਆ ਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਆਜ਼ਾਦੀ ਦਿਵਸ ਦਾ ਸਮਾਗਮ ਪੂਰੀ ਸ਼ਾਨੋ-ਸ਼ੌਕਤ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਏ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ’ਤੇ ਸਫ਼ਾਈ, ਸੁਰੱਖਿਆ ਤੇ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਵੇ ਅਤੇ ਸਾਰੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਉਣ ਕਿ ਸਮਾਗਮ ਦੇ ਆਯੋਜਨ ਦੌਰਾਨ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਆਵੇ। ਏ. ਡੀ. ਸੀ. ਨੇ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਰਿਹਰਸਲਾਂ ਤੇ ਵੱਖ-ਵੱਖ ਵਿਭਾਗਾਂ ਵਲੋਂ ਸੌਂਪੇ ਗਏ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ।