07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜੀ. ਪੀ. ਐਸ । ਦੇ ਵਿਦਿਆਰਥੀਆਂ ਨੇ ਸਕੂਲ ਨੇ ਜ਼ੋਨਲ ਖੇਡਾਂ ਵਿਚ 8 ਸੋਨੇ ਸਮੇਤ 18 ਤਗਮੇ ਜਿੱਤੇ

ਮੰਡੀ ਗੋਬਿੰਦਗੜ੍ਹ, 7 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਟੂਰਨਾਮੈਂਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 18 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਖਿਡਾਰੀਆਂ ਨੇ ਵਾਲੀਬਾਲ, ਬੈਡਮਿੰਟਨ, ਟੇਬਲ ਟੈਨਿਸ ਤੇ ਸ਼ਤਰੰਜ ਮੁਕਾਬਲਿਆਂ ਵਿਚ 8 ਸੋਨੇ, 9 ਚਾਂਦੀ ਤੇ 1 ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਜਦਕਿ ਪੰਜਾਬ ਸਕੂਲ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿਚ ਅੰਡਰ-17 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਖ਼ੁਸ਼ੀ ਜ਼ਾਹਿਰ ਕਰਦੇ ਖਿਡਾਰੀ। ਅਜੀਤ ਤਸਵੀਰਾਂ 08-08-2026
ਮੰਡੀ ਗੋਬਿੰਦਗੜ੍ਹ, 7 ਅਗਸਤ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਟੂਰਨਾਮੈਂਟਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 18 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਖਿਡਾਰੀਆਂ ਨੇ ਵਾਲੀਬਾਲ, ਬੈਡਮਿੰਟਨ, ਟੇਬਲ ਟੈਨਿਸ ਤੇ ਸ਼ਤਰੰਜ ਮੁਕਾਬਲਿਆਂ ਵਿਚ 8 ਸੋਨੇ, 9 ਚਾਂਦੀ ਤੇ 1 ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਜਦਕਿ ਪੰਜਾਬ ਸਕੂਲ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿਚ ਅੰਡਰ-17 ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਦੇ ਨਾਲ ਹੀ ਟੀਮ ਦਾ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਲਈ ਵੀ ਚੋਣ ਹੋਈ। ਇਸੇ ਤਰ੍ਹਾਂ ਬੈਡਮਿੰਟਨ ਟੂਰਨਾਮੈਂਟ ਵਿਚ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਲੜਕੇ, ਅੰਡਰ-17 ਲੜਕੀਆਂ, ਅੰਡਰ-19 ਲੜਕੇ ਤੇ ਅੰਡਰ-19 ਲੜਕੀਆਂ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਿਲ ਕੀਤਾ। ਇਸ ਤੋਂ ਇਲਾਵਾ ਅੰਡਰ-14 ਲੜਕੇ ਅਤੇ ਅੰਡਰ-14 ਲੜਕੀਆਂ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਟੇਬਲ ਟੈਨਿਸ ਟੂਰਨਾਮੈਂਟ ਵਿਚ ਅੰਡਰ-17 ਲੜਕੇ ਅਤੇ ਅੰਡਰ-19 ਲੜਕੇ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਅਤੇ ਅੰਡਰ-14 ਲੜਕੀਆਂ, ਅੰਡਰ-17 ਲੜਕੀਆਂ ਤੇ ਅੰਡਰ-19 ਲੜਕੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਤਾਂਬੇ ਦਾ ਤਗਮਾ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸ਼ਤਰੰਜ ਟੂਰਨਾਮੈਂਟ ਵਿਚ ਅੰਡਰ-14 ਲੜਕੇ ਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਆਪਣੇ ਨਾਂਅ ਕੀਤੇ। ਇਸ ਤੋਂ ਇਲਾਵਾ ਅੰਡਰ-14 ਲੜਕੀਆਂ, ਅੰਡਰ-19 ਲੜਕੀਆਂ ਤੇ ਅੰਡਰ-19 ਲੜਕੇ ਦੀਆਂ ਟੀਮਾਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਸ਼ ਯਾਤਰਾ ਦਾ ਵੱਖ-ਵੱਖ ਪਿੰਡਾਂ ਵਿਚ ਭਰਵਾਂ ਸਵਾਗਤ ਅਗਲੀ ਖ਼ਬਰ ਕਿਸਾਨ ਤੇ ਟਰੇਡ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦੌਰਾਨ 10 ਦੇ ਜੇਲ੍ਹ ਭਰੋ ਅੰਦੋਲਨ ਨੂੰ ਸਫਲ ਬਣਾਉਣ ਦਾ ਲਿਆ ਅਹਿਦ
Ad Position 24