ਸੰਧਾਰਸੀ ’ਚ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ
ਘਨੌਰ, 7 ਅਗਸਤ (ਸਰਦਾਰਾ ਸਿੰਘ ਲਾਛੜੂ)-ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੰਧਾਰਸੀ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਪਿੰਡ ਦੀਆਂ ਨਗਰ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ।
ਪ
ਪਿੰਡ ਸੰਧਾਰਸੀ ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਿਓ ਪਾ ਕੇ ਸਨਮਾਨਿਤ ਕੀਤਾ। ਅਜੀਤ ਤਸਵੀਰ
08-08-2026
ਘਨੌਰ, 7 ਅਗਸਤ (ਸਰਦਾਰਾ ਸਿੰਘ ਲਾਛੜੂ)-ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਸੰਧਾਰਸੀ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਪਿੰਡ ਦੀਆਂ ਨਗਰ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ। ਕਮੇਟੀ ਦੇ ਪ੍ਰਮੁੱਖ ਮੈਂਬਰਾਂ ਵਿਚ ਪ੍ਰਧਾਨ ਗੁਰਮੀਤ ਸਿੰਘ ਮੀਤਾ, ਖਜਾਨਚੀ ਅਮਰੀਕ ਸਿੰਘ, ਮੀਤ ਪ੍ਰਧਾਨ ਬਲਦੇਵ ਸਿੰਘ, ਹਰਵਿੰਦਰ ਸਿੰਘ ਬੰਸਰਾਓ, ਸ਼ਿਵ ਦਿਆਲ ਸਿੰਘ, ਰਾਮ ਸਿੰਘ, ਰਣ ਸਿੰਘ ਰਿੰਕੂ, ਗੁਰਪ੍ਰੀਤ ਸਿੰਘ ਕਾਲਾ, ਬਚਿੱਤਰ ਸਿੰਘ ਸਮੇਤ ਸਮੂਹ ਸੰਗਤਾਂ ਸ਼ਾਮਿਲ ਸਨ। ਸਮਾਗਮ ਦੀ ਸ਼ੁਰੂਆਤ ਗ੍ਰੰਥੀ ਸਿੰਘ ਗਿਆਨੀ ਗੁਰਬੀਰ ਸਿੰਘ ਵਲੋਂ ਸਹਿਜ ਪਾਠ ਸਾਹਿਬ ਦੇ ਭੋਗ ਪਾ ਕੇ ਅਤੇ ਕੀਰਤਨ ਕਰਕੇ ਕੀਤੀ ਗਈ। ਪਿੰਡ-ਪਿੰਡ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ। ਉਪਰੰਤ ਇੰਟਰਨੈਸ਼ਨਲ ਗੋਲਡ ਮੈਡਲਿਸਟ ਕੋਨਾ ਪੰਥਕ ਢਾਡੀ ਜਥਾ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਜਥੇ ਵਿਚ ਗਿਆਨੀ ਗੁਰਦੇਵ ਸਿੰਘ ਕੋਨਾ ਪੰਚਕੁਲਾ, ਗਿ. ਨਰਿੰਦਰ ਸਿੰਘ ਰਾਣਾ ਅੰਬਾਲਾ, ਗਿ. ਸਰੰਗੀ ਮਾਸਟਰ ਜੰਗ ਸਿੰਘ ਡੇਰਾ ਬਸੀ ਤੇ ਗਿ. ਗੁਰਸੇਵਕ ਸਿੰਘ ਗੋਬਿੰਦਗੜ੍ਹ ਸ਼ਾਮਿਲ ਸਨ। ਢਾਡੀਆਂ ਤੇ ਕਥਾਵਾਚਕਾਂ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਸੰਗਤਾਂ ਨੇ ਅਲਾਹੀ ਬਾਣੀ ਨੂੰ ਸਰਵਣ ਕਰਕੇ ਗੁਰੂ ਘਰ ਦੀ ਹਾਜ਼ਰੀ ਭਰਦੇ ਹੋਏ ਅਨੰਦ ਮਾਣਿਆ। ਇਸ ਮੌਕੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਆਏ ਹੋਏ ਮੁਹਤਬਰ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਸਮਾਗਮ ’ਚ ਰਣਧੀਰ ਸਿੰਘ ਨੰਬਰਦਾਰ, ਹਰਬੰਸ ਸਿੰਘ ਕਮੇਟੀ ਮੈਂਬਰ ਗੁਰਦੁਆਰਾ ਨਥਾਣਾ ਸਾਹਿਬ, ਹਰਮੇਸ਼ ਸਿੰਘ ਬੰਸਰਾਓ, ਸਿਵਰੁ ਸਿੰਘ, ਨਾਇਬ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।