ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ’ਚ ਤੀਆਂ ਦਾ ਤਿਉਹਾਰ ਮਨਾਇਆ
ਦੇਵੀਗੜ੍ਹ, 8 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.
ਦੇਵੀਗੜ੍ਹ, 8 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ (ਜੁਲਾਹ ਖੇੜੀ) ਵਿਖੇ ਪੰਜਾਬੀ ਸੱਭਿਆਚਾਰ ਦੀ ਮਹਿਕ ਬਿਖੇਰਦਾ ‘ਤੀਆਂ ਦਾ ਤਿਉਹਾਰ’ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਰੰਗਾਰੰਗ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਮਾਤਾਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਪੰਜਾਬੀ ਵਿਰਸੇ ਦੇ ਇਸ ਪਵਿੱਤਰ ਤਿਉਹਾਰ ਦਾ ਭਰਪੂਰ ਆਨੰਦ ਮਾਣਿਆ। ਪੂਰਾ ਸਕੂਲ ਕੈਂਪਸ ਪੰਜਾਬੀ ਸੱਭਿਆਚਾਰਕ ਰੰਗਾਂ, ਪੀਂਘਾਂ ਤੇ ਗਿੱਧੇ ਦੀਆਂ ਬੋਲੀਆਂ ਨਾਲ ਗੂੰਜ ਉੱਠਿਆ। ਸਮਾਗਮ ਦੌਰਾਨ ਵੱਖ-ਵੱਖ ਮਨੋਰੰਜਕ ਖੇਡਾਂ ਤੇ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਜਿਨ੍ਹਾਂ ਵਿਚ ਮਾਵਾਂ ਨੇ ਬੜੇ ਚਾਅ ਨਾਲ ਭਾਗ ਲਿਆ। ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੀਆਂ ਔਰਤਾਂ ਤੇ ਬੱਚੀਆਂ ਨੇ ਗਿੱਧਾ ਪਾ ਕੇ ਸਮਾਂ ਬੰਨ੍ਹ ਦਿੱਤਾ। ਇਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚੋਂ ਬਹਿਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਪੰਜ ਪ੍ਰਤੀਭਾਗੀਆਂ ਨੂੰ ਵਿਸ਼ੇਸ਼ ਖਿਤਾਬਾਂ ਨਾਲ ਸਨਮਾਨਿਤ ਕੀਤਾ, ਜਿਨ੍ਹਾਂ ਵਿਚ ‘ਕਵੀਨ ਆਫ਼ ਤੀਜ’, ‘ਬੈਸਟ ਡਰੈਸਿੰਗ’, ‘ਮੋਸਟ ਬਿਊਟੀਫੁਲ’, ‘ਮਿਸ ਪਰਫੈਕਸ਼ਨਿਸਟ’ ਤੇ ‘ਮੋਸਟ ਟੈਲੇਂਟਿਡ’ ਦੇ ਖਿਤਾਬ ਸ਼ਾਮਿਲ ਸਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਆਈਆਂ ਹੋਈਆਂ ਮਾਤਾਵਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਸਭ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਮਾਂ-ਬੱਚੇ ਦੇ ਰਿਸ਼ਤੇ ਦੇ ਉਤਸ਼ਾਹ ਨਾਲ ਸਕੂਲ ਤੇ ਪਰਿਵਾਰ ਦੀ ਸਾਂਝ ਹੋਰ ਮਜ਼ਬੂਤ ਹੁੰਦੀ ਹੈ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਾਰੀਆਂ ਮਾਤਾਵਾਂ ਦਾ ਧੰਨਵਾਦ ਕੀਤਾ ਅਤੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਉਲੀਕੇ ਜਾਂਦੇ ਰਹਿਣਗੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।