08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ‘ਸੰਗਠਨ ਸ੍ਰਿਜਨ ਅਭਿਆਨ’ ਲਈ ਜ਼ਿਲ੍ਹਾ ਰਾਏਬਰੇਲੀ ਦੇ ਆਬਜ਼ਰਵਰ ਨਿਯੁਕਤ

ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ ਨੂੰ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਏਬਰੇਲੀ ਵਿਖੇ ਪਾਰਟੀ ਦੇ ‘ਸੰਗਠਨ ਸ੍ਰਿਜਨ ਅਭਿਆਨ’ ਲਈ ਹਾਈਕਮਾਨ ਵਲੋਂ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਜ਼ਿੰਮੇਵਾਰੀ ਲਈ ਕੁਲਜੀਤ ਸਿੰਘ ਨਾਗਰਾ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈਕਮਾਨ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਫ਼ਤਹਿਗੜ੍ਹ ਸਾਹਿਬ, 8 ਅਗਸਤ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਨਾਗਰਾ ਨੂੰ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਏਬਰੇਲੀ ਵਿਖੇ ਪਾਰਟੀ ਦੇ ‘ਸੰਗਠਨ ਸ੍ਰਿਜਨ ਅਭਿਆਨ’ ਲਈ ਹਾਈਕਮਾਨ ਵਲੋਂ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਜ਼ਿੰਮੇਵਾਰੀ ਲਈ ਕੁਲਜੀਤ ਸਿੰਘ ਨਾਗਰਾ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਨਾਗਰਾ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇਕ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਰਾਏਬਰੇਲੀ, ਜੋ ਉਨ੍ਹਾਂ ਦਾ ਸੰਸਦੀ ਹਲਕਾ ਹੈ, ਵਿਖੇ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਲਈ ਉਨ੍ਹਾਂ ’ਤੇ ਭਰੋਸਾ ਜਤਾਉਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਨਾਗਰਾ ਨੇ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਇਕ ਮਜ਼ਬੂਤ ਸੰਗਠਨ ਹੀ ਲੋਕਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦਾ ਆਧਾਰ ਹੈ। ‘ਸੰਗਠਨ ਸ੍ਰਿਜਨ ਅਭਿਆਨ’ ਰਾਹੀਂ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਨੂੰ ਮਜ਼ਬੂਤ ਕਰਨਾ, ਵਰਕਰਾਂ ਨਾਲ ਸਿੱਧਾ ਸੰਪਰਕ ਬਣਾਉਣਾ ਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਹਰ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥਿਆਂ ਵਲੋਂ ਮਾਤਾ ਨੈਣਾਂ ਦੇਵੀ ਦੀ ਪੈਦਲ ਯਾਤਰਾ ਅੱਜ ਤੋਂ ਅਗਲੀ ਖ਼ਬਰ ਪੰਥਕ ਧਿਰਾਂ ਨੂੰ ਘੱਟ ਗਿਣਤੀ ਵਰਗਾਂ ਤੇ ਬਹੁਜਨ ਸਮਾਜ ਨੂੰ ਨਾਲ ਲੈ ਕੇ ਇਕ ਪਲੇਟਫ਼ਾਰਮ ’ਤੇ ਇਕੱਤਰ ਹੋਣ ਦੀ ਲੋੜ-ਮਾਧੋਪੁਰ
Ad Position 24