09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਬਲਿਕ ਮਾਡਰਨ ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਨੇ ਤਾਇਕਵਾਂਡੋ ’ਚ ਜਿੱਤਿਆ ਦੂਜਾ ਸਥਾਨ

ਰਾਜਪੁਰਾ, 9 ਅਗਸਤ (ਜੀ. ਪੀ.

Ad Position 21
No active advertisement
ਅਜੀਤ ਡੈਸਕ 10-08-2026
ਰਾਜਪੁਰਾ, 9 ਅਗਸਤ (ਜੀ. ਪੀ. ਸਿੰਘ)-ਸਥਾਨਕ ਪਬਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਚੌਥੀ ਪੰਜਾਬ ਸਟੇਟ ਕਿਡਸ ਸਬ ਜੂਨੀਅਰ ਕੈਡਟ ਅਤੇ ਜੂਨੀਅਰ ਕਯੋਰੁਗੀ ਤੇ ਪੂਮਸੇ ਤਾਇਕਵਾਂਡੋ ਚੈਂਪੀਅਨਸ਼ਿਪ-2026 ਤਹਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਤਾਇਕਵਾਂਡੋ ਮੁਕਾਬਲੇ ’ਚ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਹੋਇਆਂ ਪੰਜਾਬ ਪੱਧਰ ’ਤੇ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਖ਼ੁਸ਼ੀ ਵਿਚ ਪੰਜਾਬ ਪੁਲਿਸ ਵਿਭਾਗ ਦੇ ਹੌਲਦਾਰ ਭਜਨ ਸਿੰਘ ਵਲੋਂ ਜੇਤੂ ਲੜਕੀ ਸਹਿਜਪ੍ਰੀਤ ਕੌਰ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਜਾਣਕਾਰੀ ਅਨੁਸਾਰ ਤਾਇਕਾਵਾਂਡੋ ਸਪੋਰਟਸ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਏ ਮੁਕਾਬਲੇ ’ਚ ਰਾਜਪੁਰਾ ਦੀ ਪਬਲਿਕ ਮਾਡਰਨ ਸਕੂਲ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ (7) ਪੁੱਤਰੀ ਦਵਿੰਦਰ ਸਿੰਘ ਵਾਸੀ ਪਿੰਡ ਇਸਲਾਮਪੁਰ ਨੇ ਹਿੱਸਾ ਲਿਆ। ਇਸ ਵਿਚ ਉਸ ਨੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਹੋਇਆਂ ਦੂਜਾ ਰੈਂਕ ਹਾਸਿਲ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਬੰਧਕਾਂ ਵਲੋਂ ਸਹਿਜਪ੍ਰੀਤ ਕੌਰ ਨੂੰ ਚਾਂਦੀ ਦਾ ਤਗਮਾ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਹੌਲਦਾਰ ਭਜਨ ਸਿੰਘ ਨੇ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਇਕ ਆਮ ਪਰਿਵਾਰ ਦੀ ਲੜਕੀ ਸਹਿਜਪ੍ਰੀਤ ਕੌਰ ਨੇ ਤਾਇਕਾਵਾਂਡੋ ਖੇਡ ’ਚ ਆਪਣੀ ਪੂਰੀ ਤਿਆਰੀ ਦੇ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਸਹਿਜਪ੍ਰੀਤ ਕੌਰ ਨੂੰ ਅੱਗੇ ਤੋਂ ਹੋਰ ਮਿਹਨਤ ਕਰਕੇ ਵਧੀਆ ਖੇਡ ਖੇਡਣ ਦੇ ਲਈ ਪ੍ਰੇਰਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਹਿਣੇ ਚੋਰੀ ਹੋਣ ’ਤੇ ਕੰਮ ਵਾਲੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਿੰਡ ਪੇਧਨੀ ਵਿਖੇ ਤੀਆਂ ਦਾ ਪਵਿੱਤਰ ਤਿਉਹਾਰ ਮਨਾਇਆ
Ad Position 24