ਮਨੁੱਖਤਾ ਦੇ ਭਲੇ ਲਈ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਨੇ ਖ਼ੂਨਦਾਨ ਕੈਂਪ ਲਗਾਇਆ
ਭਾਦਸੋਂ, 9 ਅਗਸਤ (ਗੁਰਬਖਸ ਸਿੰਘ ਵੜੈਚ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਆਲੋਵਾਲ ਵਿਖੇ ਹਿਊਮਨ ਵੈਲਫੇਅਰ ਫਾਊਂਡੇਸ਼ਨ ਵਲੋਂ ਭੌਰਾ ਸਾਹਿਬ ਦੇ ਨੇੜੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਕੈਂਪ ਕਮਾਂਡਰ ਠੇਕੇਦਾਰ ਗੁਰਬਚਨ ਸਿੰਘ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ। ਕੈਂਪ ਵਿਚ 27 ਵਲੰਟੀਅਰਾਂ ਨੇ ਖ਼ੂਨਦਾਨ ਕੀਤਾ।
ਭਾਦਸੋਂ, 9 ਅਗਸਤ (ਗੁਰਬਖਸ ਸਿੰਘ ਵੜੈਚ)-ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਆਲੋਵਾਲ ਵਿਖੇ ਹਿਊਮਨ ਵੈਲਫੇਅਰ ਫਾਊਂਡੇਸ਼ਨ ਵਲੋਂ ਭੌਰਾ ਸਾਹਿਬ ਦੇ ਨੇੜੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਕੈਂਪ ਕਮਾਂਡਰ ਠੇਕੇਦਾਰ ਗੁਰਬਚਨ ਸਿੰਘ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ। ਕੈਂਪ ਵਿਚ 27 ਵਲੰਟੀਅਰਾਂ ਨੇ ਖ਼ੂਨਦਾਨ ਕੀਤਾ। ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸਰਪੰਚ ਧਰਮਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਵਿਚ ਨੌਜਵਾਨ ਖ਼ੂਨਦਾਨੀਆਂ ਦਾ ਅਹਿਮ ਯੋਗਦਾਨ ਹੈ। ਕੈਂਪ ਵਿਚ ਤੀਰਥਇੰਦਰ ਸਿੰਘ ਵਿਰਕ ਤੇ ਬੀਬੀ ਜਸਵੀਰ ਕੌਰ ਵਿਰਕ ਮਛਰਾਏ ਕਲਾਂ ਨੇ 14ਵੀਂ ਵਾਰ ਇਕੱਠਿਆਂ ਖ਼ੂਨਦਾਨ ਕੀਤਾ। ਗੋਲਡਨ ਸਟਾਰ ਬਲੱਡ ਡੋਨਰ ਸੁਖਦੀਪ ਸਿੰਘ ਸੋਹਲ ਨੇ ਦੱਸਿਆ ਕਿ ਗਰੁੱਪ ਵਲੋਂ ਪਿਛਲੇ 14 ਸਾਲਾਂ ਤੋਂ ਹਰ ਮਹੀਨੇ ਦੀ 5 ਅਤੇ 20 ਤਰੀਕ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਵਿਖੇ ਸਵੇਰੇ 9 ਤੋਂ 1 ਵਜੇ ਤੱਕ ਰੈਗੂਲਰ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਰਣਧੀਰ ਸਿੰਘ ਢੀਂਡਸਾ, ਚਾਚਾ ਜਗਰਾਜ ਸਿੰਘ ਚਹਿਲ, ਤੇਜਿੰਦਰ ਸਿੰਘ ਮੰਡੌੜ, ਸੋਹਣ ਲਾਲ, ਸੰਜੇ ਕੁਮਾਰ ਤੇ ਮਨਵਿੰਦਰ ਸਿੰਘ ਮਨੀ ਟੌਹੜਾ ਵੀ ਹਾਜ਼ਰ ਸਨ।