09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜ਼ਿਲ੍ਹਾ ਯੂਥ ਕਾਂਗਰਸ ਨੇ ਝੰਡਾ ਲਹਿਰਾ ਕੇ ਮਨਾਇਆ ਸਥਾਪਨਾ ਦਿਵਸ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ)-ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਯੂਥ ਕਾਂਗਰਸ ਦਾ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਯੂਥ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਯੂਥ ਕਾਂਗਰਸ ਦਾ ਝੰਡਾ ਲਹਿਰਾਇਆ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Ad Position 21
No active advertisement
ਯੂਥ ਕਾਂਗਰਸੀ ਆਗੂ ਸਥਾਪਨਾ ਦਿਵਸ ਮੌਕੇ ਬੂਟੇ ਲਗਾਉਂਦੇ ਹੋਏ। ਤਸਵੀਰ : ਕਰਨ 10-08-2026
ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ)-ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਯੂਥ ਕਾਂਗਰਸ ਦਾ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਯੂਥ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਯੂਥ ਕਾਂਗਰਸ ਦਾ ਝੰਡਾ ਲਹਿਰਾਇਆ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ, ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਸਥਾਪਨਾ ਦਿਵਸ ਮੌਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਯੂਥ ਆਗੂਆਂ ਅਤੇ ਵਰਕਰਾਂ ਵਲੋਂ ਬੂਟੇ ਵੀ ਲਗਾਏ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਯੂਥ ਕਾਂਗਰਸ ਦੇਸ਼ ਦੇ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਵਾਲੀ ਜਥੇਬੰਦੀ ਹੈ। ਨੌਜਵਾਨਾਂ ਨੂੰ ਸਿਆਸਤ ਤੇ ਸਮਾਜ ਸੇਵਾ ਨਾਲ ਜੋੜਨ ਦੇ ਨਾਲ-ਨਾਲ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਯੂਥ ਕਾਂਗਰਸ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਸਾਹਮਣੇ ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਤੇ ਸਿੱਖਿਆ ਨਾਲ ਜੁੜੀਆਂ ਕਈ ਚੁਨੌਤੀਆਂ ਹਨ। ਯੂਥ ਕਾਂਗਰਸ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਦੀ ਆਵਾਜ਼ ਬਣ ਕੇ ਉਠਾਉਂਦੀ ਰਹੇਗੀ ਅਤੇ ਨੌਜਵਾਨਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰੇਗੀ। ਇਸ ਮੌਕੇ ਕੁਲਮਨਬੀਰ ਸਿੰਘ ਨਾਗਰਾ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੀਤ ਸਿੰਘ ਭੰਗੂ, ਹਲਕਾ ਪ੍ਰਧਾਨ ਭਗਵਾਨ ਸਿੰਘ ਗਰੇਵਾਲ, ਹਲਕਾ ਬਸੀ ਪਠਾਣਾਂ ਦੇ ਪ੍ਰਧਾਨ ਸੋਨੂੰ ਖੰਟ, ਬਲਾਕ ਪ੍ਰਧਾਨ ਸਰਹਿੰਦ ਹਰਮਨ ਸਿੱਧੂ, ਬਲਾਕ ਪ੍ਰਧਾਨ ਬਸੀ ਪਠਾਣਾਂ ਓਪਿੰਦਰ ਹੁੰਦਲ, ਜਗਵਿੰਦਰ ਸਿੰਘ ਬੈਂਸ, ਤੇਜਿੰਦਰ ਗਰੇਵਾਲ, ਮਾਸਟਰ ਰਵਿੰਦਰ ਸਿੰਘ, ਗੁਰਵੀਰ ਸਿੰਘ ਨਾਗਰਾ, ਗੁਰਮੰਨਤ ਮਾਵੀ, ਸਹਿਜ ਬੈਂਸ, ਜਸ਼ਨ ਕੰਗ, ਅਰਸ਼ ਕੰਗ, ਸਿਮਰਨ, ਸਾਹਿਬ ਸਿੰਘ, ਅਮਨ ਭੰਗੂ ਤੋਂ ਇਲਾਵਾ ਜ਼ਿਲ੍ਹਾ ਤੇ ਬਲਾਕ ਪੱਧਰੀ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਚ ਅਸੈਸਮੈਂਟ ਫੋਰ ਲਰਨਿੰਗ ਤੇ ਅਸੈਸਮੈਂਟ ਆਫ਼ ਲਰਨਿੰਗ ’ਤੇ ਵਰਕਸ਼ਾਪ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
Ad Position 24