09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਡਿਵਾਈਨ ਲਾਈਟ ਸਕੂਲ ਵਿਚ ਅਸੈਸਮੈਂਟ ਫੋਰ ਲਰਨਿੰਗ ਤੇ ਅਸੈਸਮੈਂਟ ਆਫ਼ ਲਰਨਿੰਗ ’ਤੇ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਦੀਆਂ ਅਧਿਆਪਨ ਸਮਰੱਥਾਵਾਂ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ‘ਅਸੈਸਮੈਂਟ ਫੋਰ ਲਰਨਿੰਗ’ ਤੇ ‘ਅਸੈਸਮੈਂਟ ਆਫ਼ ਲਰਨਿੰਗ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ.

Ad Position 21
No active advertisement
ਡਿਵਾਈਨ ਲਾਈਟ ਸਕੂਲ ਵਿਚ ਅਸੈਸਮੈਂਟ ਫੋਰ ਲਰਨਿੰਗ ਤੇ ਅਸੈਸਮੈਂਟ ਆਫ਼ ਲਰਨਿੰਗ ’ਤੇ ਵਰਕਸ਼ਾਪ ਨੂੰ ਸੰਬੋਧਨ ਕਰਦੇ ਵਿਸ਼ਾ ਮਾਹਿਰ। ਤਸਵੀਰ: ਕਰਨ 10-08-2026
ਫ਼ਤਹਿਗੜ੍ਹ ਸਾਹਿਬ, 9 ਅਗਸਤ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਦੀਆਂ ਅਧਿਆਪਨ ਸਮਰੱਥਾਵਾਂ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ‘ਅਸੈਸਮੈਂਟ ਫੋਰ ਲਰਨਿੰਗ’ ਤੇ ‘ਅਸੈਸਮੈਂਟ ਆਫ਼ ਲਰਨਿੰਗ’ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵਰਕਸ਼ਾਪ ਦੇ ਵਿਸ਼ਾ ਮਾਹਿਰ ਡਾ. ਮਰੀਫਾਂ ਮੁਜ਼ਾਫਰ ਨੂੰ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਮਝਣ, ਉਨ੍ਹਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਤੇ ਮੁਲਾਂਕਣ ਦੇ ਆਧੁਨਿਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਤੇ ਵਿਚਾਰ-ਵਟਾਂਦਰੇ ਰਾਹੀਂ ਉਤਸ਼ਾਹ ਨਾਲ ਭਾਗ ਲਿਆ ਅਤੇ ਮੁਲਾਂਕਣ ਦੀ ਮਹੱਤਤਾ ਨੂੰ ਸਮਝਿਆ। ਵਰਕਸ਼ਾਪ ਦੌਰਾਨ ਸਰੋਤ ਪਰਸਨ ਨੇ ਦੱਸਿਆ ਕਿ ਮੁਲਾਂਕਣ ਸਿਰਫ਼ ਅੰਕ ਦੇਣ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ, ਸਗੋਂ ਇਹ ਵਿਦਿਆਰਥੀਆਂ ਦੀਆਂ ਸਿੱਖਣ ਦੀਆਂ ਲੋੜਾਂ ਨੂੰ ਪਛਾਣਨ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਵਿਚ ਸੁਧਾਰ ਲਿਆਉਣ ਦਾ ਪ੍ਰਭਾਵਸ਼ਾਲੀ ਸਾਧਨ ਹੋਣਾ ਚਾਹੀਦਾ ਹੈ। ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਅਧਿਆਪਕਾਂ ਦਾ ਨਿਰੰਤਰ ਪੇਸ਼ੇਵਰ ਵਿਕਾਸ ਵਿਦਿਆਰਥੀਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਨਵੀਆਂ ਸਿੱਖਣ-ਸਿਖਾਉਣ ਦੀਆਂ ਤਕਨੀਕਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਵਿਚ ਵੀ ਵਾਧਾ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਨਸਿਟੀ ਕਾਲੋਨੀ ਦੇ ਪ੍ਰਧਾਨ ਬਣੇ ਰਾਜੀਵ ਸਲੋਦੀਆ, ਲੰਬਿਤ ਵਿਕਾਸ ਕਾਰਜ ਤਿੰਨ ਮਹੀਨਿਆਂ ’ਚ ਮੁਕੰਮਲ ਕਰਨ ਦਾ ਟੀਚਾ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਨੇ ਝੰਡਾ ਲਹਿਰਾ ਕੇ ਮਨਾਇਆ ਸਥਾਪਨਾ ਦਿਵਸ
Ad Position 24