ਬੰਦੀ ਸਿੰਘਾਂ ਦੇ ਮਾਮਲੇ ਵਿਚ ਕੇਜਰੀਵਾਲ ਤੇ ਭਗਵੰਤ ਮਾਨ ਦੇ ਦੋਹਰੇ ਮਾਪਦੰਡ ਬੇਨਕਾਬ-ਮੁਕਾਰੋਂਪੁਰ
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਸੱਤਾ ਵਿਚ ਹੁੰਦਿਆਂ ਇਨ੍ਹਾਂ ਆਗੂਆਂ ਦਾ ਬੰਦੀ ਸਿੰਘਾਂ ਪ੍ਰਤੀ ਰਵੱਈਆ ਵੱਖਰਾ ਸੀ, ਜਦਕਿ ਹੁਣ ਸਿਆਸੀ ਲੋੜ ਅਨੁਸਾਰ ਹਮਦਰਦੀ ਪ੍ਰਗਟਾਈ ਜਾ ਰਹੀ ਹੈ। ਜਿਸ ਤੋਂ ਸਮੁੱਚਾ ਪੰਥ ਭਲੀ ਭਾਂਤ ਜਾਣੂ ਹੈ।
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਸੱਤਾ ਵਿਚ ਹੁੰਦਿਆਂ ਇਨ੍ਹਾਂ ਆਗੂਆਂ ਦਾ ਬੰਦੀ ਸਿੰਘਾਂ ਪ੍ਰਤੀ ਰਵੱਈਆ ਵੱਖਰਾ ਸੀ, ਜਦਕਿ ਹੁਣ ਸਿਆਸੀ ਲੋੜ ਅਨੁਸਾਰ ਹਮਦਰਦੀ ਪ੍ਰਗਟਾਈ ਜਾ ਰਹੀ ਹੈ। ਜਿਸ ਤੋਂ ਸਮੁੱਚਾ ਪੰਥ ਭਲੀ ਭਾਂਤ ਜਾਣੂ ਹੈ। ਪਿੰਡ ਬਧੌਛੀ ਵਿਖੇ ਬਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸੰਬੰਧੀ ਰੱਖੀ ਮੀਟਿੰਗ ਦੌਰਾਨ ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਮਾਰਚ 2022 ਵਿਚ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾਲ ਸੰਬੰਧਿਤ ਮਾਮਲਾ ਮੁਲਤਵੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਉਨ੍ਹਾਂ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸੰਬੰਧੀ ਦਰਜ ਕੀਤੇ ਗਏ ਕਥਿਤ ‘ਨਾ-ਸਿਫ਼ਾਰਸ਼’ ਵਾਲੇ ਰੁੱਖ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੇ ਮਾਮਲੇ ਨੂੰ ਸਿਆਸੀ ਲਾਹੇ ਦਾ ਮੁੱਦਾ ਬਣਾਉਣ ਦੀ ਬਜਾਏ ਸਰਕਾਰਾਂ ਨੂੰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਸਪੱਸ਼ਟ ਨੀਤੀ ਅਪਣਾਉਣੀ ਚਾਹੀਦੀ ਹੈ, ਕਿਉਂਕਿ ਪੰਜਾਬ ਦੇ ਲੋਕ ਸਰਕਾਰਾਂ ਦੇ ਬਿਆਨਾਂ ਦੇ ਨਾਲ-ਨਾਲ ਉਨ੍ਹਾਂ ਵਲੋਂ ਸੱਤਾ ਵਿਚ ਰਹਿੰਦਿਆਂ ਕੀਤੀ ਗਈ ਕਾਰਗੁਜ਼ਾਰੀ ਦਾ ਵੀ ਮੁਲਾਂਕਣ ਕਰ ਰਹੇ ਹਨ। ਇਸ ਮੌਕੇ ਪਿੰਡ ਦੇ ਲੋੜਵੰਦ ਵਿਦਿਆਰਥੀ ਦੀ ਫ਼ੀਸ ਵੀ ਜਥੇਦਾਰ ਮੁਕਾਰੋਂਪੁਰ ਨੇ ਨਿੱਜੀ ਤੌਰ ’ਤੇ ਅਦਾ ਕੀਤੀ। ਇਸ ਮੌਕੇ ਬਲਜਿੰਦਰ ਸਿੰਘ ਬਧੌਛੀ, ਕਰਨਬੀਰ ਸਿੰਘ ਅਭੀ, ਜਗਤਾਰ ਸਿੰਘ ਤਾਰਾ, ਦਲਵੀਰ ਸਿੰਘ ਭਾਸ਼ਾ, ਦਰਸ਼ਨ ਸਿੰਘ ਝਾਂਮਪੁਰ, ਕਰਨਵੀਰ ਸਿੰਘ, ਰਣਜੀਤ ਸਿੰਘ, ਕਮਲ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ, ਅਮਨਦੀਪ ਕੌਰ, ਸੁਖਦੀਪ ਕੌਰ ਤੇ ਹਰਪ੍ਰੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।