ਅਜੀਤ, ਜਲੰਧਰ
ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਲਈ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਮੀਤ ਪ੍ਰਧਾਨ ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਥੇ ਦੱਸਣਯੋਗ ਹੈ ਕਿ ਜਥੇਦਾਰ ਮੁਕਾਰੋਂਪੁਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਵਜੋਂ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ, ਜਿਨ੍ਹਾਂ ਨੂੰ ਵੇਖਦੇ ਹੋਏ ਪਾਰਟੀ ਪ੍ਰਧਾਨ ਵਲੋਂ ਉਨ੍ਹਾਂ ਨੂੰ ਮੀਤ ਪ੍ਰਧਾਨ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਸ
ਸਨਿਚਰਵਾਰ, 1 ਅਗਸਤ, 2026
11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਲਈ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਸਰਗਰਮੀ ਨਾਲ ਸੇਵਾਵਾਂ ਨਿਭਾਉਣ ਵਾਲੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਮੀਤ ਪ੍ਰਧਾਨ ਨਿਯੁਕਤ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਥੇ ਦੱਸਣਯੋਗ ਹੈ ਕਿ ਜਥੇਦਾਰ ਮੁਕਾਰੋਂਪੁਰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਵਜੋਂ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ, ਜਿਨ੍ਹਾਂ ਨੂੰ ਵੇਖਦੇ ਹੋਏ ਪਾਰਟੀ ਪ੍ਰਧਾਨ ਵਲੋਂ ਉਨ੍ਹਾਂ ਨੂੰ ਮੀਤ ਪ੍ਰਧਾਨ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ’ਤੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਲਈ ਉਹ ਹਮੇਸ਼ਾ ਪਾਰਟੀ ਲੀਡਰਸ਼ਿਪ ਦੇ ਰਿਣੀ ਰਹਿਣਗੇ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਵਰਕਰਾਂ ਨੂੰ ਬੂਥ ਪੱਧਰ ਤੱਕ ਲਾਮਬੰਦ ਕਰਨਾ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਿੰਡ-ਪਿੰਡ ਅਤੇ ਬੂਥ-ਬੂਥ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਹੁੰਚਾਇਆ ਜਾਵੇਗਾ। ਜਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਾਰਟੀ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਨੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।