11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੇਅਰਮੈਨ ਢਿੱਲੋਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਤਾਰਸੀ ਖ਼ੁਰਦ ਵਿਚ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸਟੇਟ ਸਪੋਕਸਪਰਸਨ ਆਮ ਆਦਮੀ ਪਾਰਟੀ ਨੇ ਪਿਛਲੇ ਲਗਪਗ ਸਾਢੇ ਚਾਰ ਸਾਲਾਂ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਵਿਕਾਸ ਤੇ ਲੋਕ ਹਿਤ ਕੰਮਾਂ ਦੀ ਚਰਚਾ ਪਿੰਡ ਨਿਵਾਸੀਆਂ ਨਾਲ ਕੀਤੀ। ਇਸ ਸਮਾਗਮ ਵਿਚ ਜਿੱਥੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ, ਪੰਜਾਬ ਦੇ ਵਿਕਾਸ ਕਾਰਜਾਂ ਦੀ ਪ੍ਰਸੰਸਾ ਕੀਤੀ, ਉਥੇ ਹੀ ਵਾਅਦਿਆਂ ਨੂੰ ਪੂਰਾ ਕਰਨ ’ਤੇ ਵੀ ਪਾਰਟੀ ਦੇ ਵਿਸ਼ਵਾਸ ਜਿਤਾਇਆ।

Ad Position 21
No active advertisement
ਅਜੀਤ ਡੈਸਕ 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਪਤਾਰਸੀ ਖ਼ੁਰਦ ਵਿਚ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸਟੇਟ ਸਪੋਕਸਪਰਸਨ ਆਮ ਆਦਮੀ ਪਾਰਟੀ ਨੇ ਪਿਛਲੇ ਲਗਪਗ ਸਾਢੇ ਚਾਰ ਸਾਲਾਂ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਵਿਕਾਸ ਤੇ ਲੋਕ ਹਿਤ ਕੰਮਾਂ ਦੀ ਚਰਚਾ ਪਿੰਡ ਨਿਵਾਸੀਆਂ ਨਾਲ ਕੀਤੀ। ਇਸ ਸਮਾਗਮ ਵਿਚ ਜਿੱਥੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ, ਪੰਜਾਬ ਦੇ ਵਿਕਾਸ ਕਾਰਜਾਂ ਦੀ ਪ੍ਰਸੰਸਾ ਕੀਤੀ, ਉਥੇ ਹੀ ਵਾਅਦਿਆਂ ਨੂੰ ਪੂਰਾ ਕਰਨ ’ਤੇ ਵੀ ਪਾਰਟੀ ਦੇ ਵਿਸ਼ਵਾਸ ਜਿਤਾਇਆ। ਲੋਕਾਂ ਨੇ ਕਿਹਾ ਕਿ ਪਿਛਲੀਆਂ ਰਵਾਇਤੀ ਪਾਰਟੀਆਂ ਵਲੋਂ ਸਿਰਫ਼ ਤੇ ਸਿਰਫ਼ ਉਨ੍ਹਾਂ ਨੂੰ ਸਬਜ਼ਬਾਗ਼ ਦਿਖਾਏ ਗਏ, ਜਦਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਗਏ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਉਹ ਆਮ ਆਦਮੀ ਪਾਰਟੀ ਨਾਲ ਡਟ ਕੇ ਖੜ੍ਹੇ ਹਨ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ ਨੇ ਦੱਸਿਆ ਕਿ ਨਹਿਰੀ ਪਾਣੀ ਕਿਸਾਨਾਂ ਲਈ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਨੇ ਜੋ ਕੰਮ ਕੀਤਾ, ਉਸ ਦੀ ਉਦਹਾਰਣ ਅੱਜ ਤੋਂ ਪਹਿਲਾਂ ਕਦੇ ਨਹੀਂ ਮਿਲੀ। ਇਸ ਮੌਕੇ ਸਰਪੰਚ ਕਮਲਜੀਤ ਸਿੰਘ, ਪੰਚ ਕਰਮਜੀਤ ਸਿੰਘ, ਪੰਚ ਜਸਪਾਲ ਸਿੰਘ, ਪੰਚ ਹਰਮੀਤ ਸਿੰਘ, ਪੰਚ ਦਰਸ਼ਨ ਸਿੰਘ, ਪੀ. ਐਨ. ਬੀ. ਐਫ. ਟੀ. ਸੀ. ਅਨਵਰ ਮੁਹੰਮਦ, ਫ਼ੀਲਡ ਕੋਆਰਡੀਨੇਟਰ ਗੁਰਪ੍ਰੀਤ ਕੌਰ, ਗੁਰਤੇਜ ਸਿੰਘ, ਨਾਨਕ ਸਿੰਘ, ਗੁਰਜੀਤ ਕੌਰ, ਮਨਪ੍ਰੀਤ ਕੌਰ, ਬਲਜਿੰਦਰ ਕੌਰ, ਰਿੰਪੀ ਕੌਰ, ਹਰਪ੍ਰੀਤ ਕੌਰ, ਲਖਬੀਰ ਕੌਰ, ਲਖਵਿੰਦਰ ਕੌਰ, ਬਲਜੀਤ ਕੌਰ, ਮਹਿੰਦਰ ਸਿੰਘ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਅਨਾਇਤਪੁਰਾ ਵਿਖੇ ਦਸਤਾਰਬੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਡੇਰਾ ਮਹੰਤ ਡਾ. ਆਫ਼ਤਾਬ ਸਿੰਘ ਨੇ ਸੰਤ ਬਾਬਾ ਗੁਰਚਰਨ ਦਾਸ ਰੋੜੇਵਾਲ ਵਾਲਿਆਂ ਨੂੰ ਬਰਸੀ ਸਮਾਗਮ ਦਾ ਦਿੱਤਾ ਸੱਦਾ ਪੱਤਰ
Ad Position 24