10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਖਮਾਣੋਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਸੋਨੀ ਰੇਸਤਰਾਂ ਖਮਾਣੋਂ ਵਿਖੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮਹਿਲਾਵਾਂ ਨੇ ਤੀਆਂ ਦੇ ਤਿਉਹਾਰ ਦੀਆਂ ਰਵਾਇਤੀ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਸੋਨੀ ਰੇਸਤਰਾਂ ਖਮਾਣੋਂ ਵਿਖੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮਹਿਲਾਵਾਂ ਨੇ ਤੀਆਂ ਦੇ ਤਿਉਹਾਰ ਦੀਆਂ ਰਵਾਇਤੀ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਮਹਿਲਾਵਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਰਵਾਇਤੀ ਰੀਤੀ-ਰਿਵਾਜਾਂ ਨੂੰ ਯਾਦ ਕੀਤਾ ਅਤੇ ਸਮਾਗਮ ਵਿਚ ਖ਼ੂਬ ਰੌਣਕ ਦੇਖਣ ਨੂੰ ਮਿਲੀ। ਇਸ ਮੌਕੇ ਮਹਿਲਾਵਾਂ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਦੌਰ ਵਿਚ ਪੰਜਾਬੀ ਸਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਅਤੇ ਤਿਉਹਾਰਾਂ ਨੂੰ ਜ਼ਿੰਦਾ ਰੱਖਣਾ ਸਮੇਂ ਦੀ ਲੋੜ ਹੈ। ਇਸ ਮੌਕੇ ਪੂਜਾ ਮੇਕਓਵਰਜ਼, ਦੀਪਿਕਾ, ਬੰਦਨਾ ਸ਼ਰਮਾ, ਪਾਰੁਲ, ਹਰਦੀਪ, ਦਲਜੀਤ ਅਤੇ ਪ੍ਰਿਯੰਕਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ । ਸਮਾਗਮ ਵਿਚ ਸ਼ਾਮਿਲ ਮਹਿਲਾਵਾਂ ਨੇ ਤੀਆਂ ਦੀਆਂ ਖ਼ੁਸ਼ੀਆਂ ਮਨਾਉਂਦਿਆਂ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਅਤੇ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਨੇ ਹਮੇਸ਼ਾ ਆਰ. ਐੱਸ. ਐੱਸ. ਤੇ ਭਾਜਪਾ ਦੀ ਝੋਲੀ ਪਾਈ ਪਾਰਟੀ-ਮਾਧੋਪੁਰ ਅਗਲੀ ਖ਼ਬਰ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ ’ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ...
Ad Position 24