ਅਕਾਲੀ ਦਲ (ਬ) ਨੇ ਹਮੇਸ਼ਾ ਆਰ. ਐੱਸ. ਐੱਸ. ਤੇ ਭਾਜਪਾ ਦੀ ਝੋਲੀ ਪਾਈ ਪਾਰਟੀ-ਮਾਧੋਪੁਰ
ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਹਮੇਸ਼ਾ ਆਰ. ਐੱਸ.
ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਹਮੇਸ਼ਾ ਆਰ. ਐੱਸ. ਐੱਸ. ਤੇ ਭਾਜਪਾ ਦੀ ਝੋਲੀ ਪਾਈ ਰੱਖਿਆ, ਜਿਸ ਕਾਰਨ ਪੰਜਾਬ ਤੇ ਸਮੁੱਚੇ ਸਿੱਖ ਭਾਈਚਾਰੇ ਦਾ ਭਾਰੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਚਾਹੁੰਦੇ ਤਾਂ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਜਾਂ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਆਲ ਇੰਡੀਆ ਗੁਰਦੁਆਰਾ ਐਕਟ ਹੋਂਦ ਵਿਚ ਆ ਸਕਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਅਜਿਹਾ ਐਕਟ ਬਣਨ ਨਾਲ ਆਪਣੀ ਸਿਆਸੀ ਤਾਕਤ ਨੂੰ ਖੋਰਾ ਲੱਗਣ ਦੇ ਡਰ ਕਾਰਨ ਇਸ ਦਿਸ਼ਾ ਵਿਚ ਗੰਭੀਰ ਯਤਨ ਨਹੀਂ ਕੀਤੇ ਗਏ। ਇਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਵੀ ਸੰਭਵ ਹੋ ਸਕਦੀ ਸੀ, ਜੇਕਰ ਇਸ ਮਾਮਲੇ ਨੂੰ ਦਿਲੋਂ ਉਠਾਇਆ ਜਾਂਦਾ। ਮਾਧੋਪੁਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਆਪਣੀ ਪਾਰਟੀ ਦੀ ਡਿਗ ਰਹੀ ਸਾਖ ਨੂੰ ਬਚਾਉਣ ਲਈ ਅਕਾਲੀ ਦਲ ਨੂੰ ਭਾਜਪਾ ਤੋਂ ਵੱਖ ਹੋਣਾ ਪਿਆ, ਪਰ ਉਨ੍ਹਾਂ ਅਨੁਸਾਰ ਦੋਵਾਂ ਵਿਚਕਾਰ ਅੰਦਰੂਨੀ ਨੇੜਤਾ ਜਾਰੀ ਰਹੀ। ਉਨ੍ਹਾਂ ਇਸ ਦੀ ਉਦਾਹਰਨ ਰਾਸ਼ਟਰਪਤੀ ਦੀ ਚੋਣ ਦੌਰਾਨ ਅਕਾਲੀ ਦਲ ਬਾਦਲ ਵਲੋਂ ਭਾਜਪਾ ਨੂੰ ਦਿੱਤੇ ਸਮਰਥਨ ਨੂੰ ਦੱਸਿਆ। ਮਾਧੋਪੁਰ ਨੇ ਕਿਹਾ ਕਿ ਇਸ ਦੇ ਦੂਰਗਾਮੀ ਨਤੀਜੇ ਸਿੱਖ ਭਾਈਚਾਰੇ ਨੂੰ ਭਵਿੱਖ ਵਿਚ ਮਹਿਸੂਸ ਹੋਣਗੇ।