10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਲੋੜਵੰਦਾਂ ਦੀ ਸਹਾਇਤਾ ਤੇ ਗੁਰੂ ਘਰਾਂ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਵਚਨਬੱਧ-ਭਾਈ ਖ਼ਾਲਸਾ

ਮੰਡੀ ਗੋਬਿੰਦਗੜ੍ਹ, 10 ਅਗਸਤ (ਇਕਬਾਲਦੀਪ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਦੇ ਨਾਲ-ਨਾਲ ਗੁਰੂ ਘਰਾਂ ਤੇ ਸੰਗਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਮੇਂ-ਸਮੇਂ ’ਤੇ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਲੜੀ ਤਹਿਤ ਹਲਕਾ ਅਮਲੋਹ ਦੇ ਪਿੰਡ ਡਡਹੇੜੀ ਵਿਖੇ ਵਿਸ਼ੇਸ਼ ਸੇਵਾ ਕਾਰਜ ਕੀਤਾ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਭਗਤ ਰਵਿਦਾਸ ਵੈੱਲਫੇਅਰ ਸੁਸਾਇਟੀ ਡਡਹੇੜੀ ਨੂੰ ਲੋੜ ਅਨੁਸਾਰ ਬਰਤਨਾਂ ਦੀ ਵੰਡ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-08-2026
ਮੰਡੀ ਗੋਬਿੰਦਗੜ੍ਹ, 10 ਅਗਸਤ (ਇਕਬਾਲਦੀਪ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਦੇ ਨਾਲ-ਨਾਲ ਗੁਰੂ ਘਰਾਂ ਤੇ ਸੰਗਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਮੇਂ-ਸਮੇਂ ’ਤੇ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਲੜੀ ਤਹਿਤ ਹਲਕਾ ਅਮਲੋਹ ਦੇ ਪਿੰਡ ਡਡਹੇੜੀ ਵਿਖੇ ਵਿਸ਼ੇਸ਼ ਸੇਵਾ ਕਾਰਜ ਕੀਤਾ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਭਗਤ ਰਵਿਦਾਸ ਵੈੱਲਫੇਅਰ ਸੁਸਾਇਟੀ ਡਡਹੇੜੀ ਨੂੰ ਲੋੜ ਅਨੁਸਾਰ ਬਰਤਨਾਂ ਦੀ ਵੰਡ ਕੀਤੀ ਗਈ। ਇਸ ਦੇ ਨਾਲ ਹੀ ਲੋੜਵੰਦ ਬੀਬੀ ਕਿਰਨਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ 10 ਹਜ਼ਾਰ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਪ੍ਰਦਾਨ ਕੀਤਾ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਸੇਵਾ, ਸਿਮਰਨ ਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦਾਂ ਦੀ ਮਦਦ ਅਤੇ ਗੁਰੂ ਘਰਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਭਾਈ ਖ਼ਾਲਸਾ ਨੇ ਕਿਹਾ ਕਿ ਸੇਵਾ ਦਾ ਅਸਲ ਮਕਸਦ ਕਿਸੇ ਦੀ ਮਦਦ ਕਰਕੇ ਉਸ ਦੇ ਜੀਵਨ ਵਿਚ ਆਸ ਤੇ ਹੌਸਲਾ ਪੈਦਾ ਕਰਨਾ ਹੈ। ਇਸ ਮੌਕੇ ਭਗਤ ਰਵਿਦਾਸ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ, ਖ਼ਜ਼ਾਨਚੀ ਬਲਵਿੰਦਰ ਸਿੰਘ, ਸੁਖਬੀਰ ਸਿੰਘ ਸੈਕਟਰੀ, ਅਵਤਾਰ ਸਿੰਘ ਸਲਾਹਕਾਰ, ਜਸਵੀਰ ਸਿੰਘ ਮੈਂਬਰ, ਰਣਜੀਤ ਸਿੰਘ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੀਆਂ ਸੰਗਤਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲਕਪੁਰ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਕਵੀਨਜ਼ ਨੇ ਗਊਸ਼ਾਲਾ ਵਿਖੇ ਕੀਤੀ ਗਊ ਸੇਵਾ
Ad Position 24