10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਲਕਪੁਰ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਮਲਕਪੁਰ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਪਿੰਡ ਦੀਆਂ ਔਰਤਾਂ, ਲੜਕੀਆਂ ਤੇ ਬੱਚੀਆਂ ਵਲੋਂ ਗਿੱਧਾ ਪਾ ਕੇ ਤਿਉਹਾਰ ਦਾ ਪੂਰਾ ਅਨੰਦ ਮਾਣਿਆ ਤੇ ਪੰਚਾਇਤ ਵਲੋਂ ਪਿੰਡ ਦੀਆਂ ਵਿਆਹੀਆਂ ਲੜਕੀਆਂ ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਔਰਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਮਲਕਪੁਰ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਪਿੰਡ ਦੀਆਂ ਔਰਤਾਂ, ਲੜਕੀਆਂ ਤੇ ਬੱਚੀਆਂ ਵਲੋਂ ਗਿੱਧਾ ਪਾ ਕੇ ਤਿਉਹਾਰ ਦਾ ਪੂਰਾ ਅਨੰਦ ਮਾਣਿਆ ਤੇ ਪੰਚਾਇਤ ਵਲੋਂ ਪਿੰਡ ਦੀਆਂ ਵਿਆਹੀਆਂ ਲੜਕੀਆਂ ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਔਰਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਹਰਜੀਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪਿੰਡ ਦੀਆਂ ਔਰਤਾਂ ਤੇ ਲੜਕੀਆਂ ਦਾ ਸਾਂਝਾਂ ਤਿਉਹਾਰ ਹੁੰਦਾ ਹੈ ਜਿਸ ਵਿਚ ਨਵ-ਵਿਆਹੀਆਂ ਲੜਕੀਆਂ ਤੇ ਔਰਤਾਂ ਨੱਚ ਗਾ ਇਸ ਤਿਉਹਾਰ ਨੂੰ ਮਨਾਉਂਦੀਆਂ ਹਨ, ਜਿਸ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਤੇ ਲੜਕੀਆਂ ਆਪਣੇ ਪੇਕੇ ਘਰ ਆ ਆਪਣੀਆਂ ਪੁਰਾਣੀਆਂ ਸਹੇਲੀਆਂ ਨੂੰ ਮਿਲ ਆਪਣੀਆਂ ਖ਼ੁਸ਼ੀਆਂ ਸਾਂਝੀਆਂ ਕਰਦੀਆਂ ਹਨ। ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਸਾਰਿਆਂ ਲਈ ਵਧੀਆ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਲਾਡੀ, ਕਾਕਾ ਸਿੰਘ, ਰਾਜਵਿੰਦਰ ਸਿੰਘ, ਸੰਦੀਪ ਕੌਰ, ਸੁਰਿੰਦਰ ਕੌਰ, ਕਮਲਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਤੇ ਲੜਕੀਆਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੀ. ਪੀ. ਨੇ ਅਨਮੋਲ ਬਿਹਾਰੀ ਦੇ ਦਰਬਾਰ ’ਚ ਲਗਾਈ ਹਾਜ਼ਰੀ ਅਗਲੀ ਖ਼ਬਰ ਲੋੜਵੰਦਾਂ ਦੀ ਸਹਾਇਤਾ ਤੇ ਗੁਰੂ ਘਰਾਂ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਵਚਨਬੱਧ-ਭਾਈ ਖ਼ਾਲਸਾ
Ad Position 24