ਸਰਵਹਿਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ
ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੋ-ਖੋ ਤੇ ਵਾਲੀਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਪੁਜ਼ੀਸ਼ਨਾਂ ਹਾਸਿਲ ਕੀਤੀਆਂ।
ਖਮਾਣੋਂ, 10 ਅਗਸਤ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਖੋ-ਖੋ ਤੇ ਵਾਲੀਬਾਲ ਦੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਖੋ-ਖੋ ਮੁਕਾਬਲਿਆਂ ਵਿਚ ਅੰਡਰ-14 ਲੜਕਿਆਂ ਤੇ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਾਲੀਬਾਲ ਦੇ ਅੰਡਰ-14 ਲੜਕਿਆਂ ਨੇ ਪਹਿਲਾ, ਅੰਡਰ-17 ਲੜਕਿਆਂ ਨੇ ਦੂਜਾ, ਅੰਡਰ-19 ਲੜਕਿਆਂ ਨੇ ਪਹਿਲਾ, ਅੰਡਰ-17 ਲੜਕੀਆਂ ਨੇ ਪਹਿਲਾ ਤੇ ਅੰਡਰ-19 ਲੜਕੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿਚ ਵਾਧਾ ਕੀਤਾ। ਉਕਤ ਖਿਡਾਰੀਆਂ ਨੂੰ ਸਕੂਲ ਪਹੁੰਚਣ ਉਥੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਖੇਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਉੱਚੀਆਂ ਮੱਲਾਂ ਮਾਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦੇ ਨਾਲ-ਨਾਲ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ।