10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਅਮਰਇੰਦਰ ਸਿੰਘ ਲਿਬੜਾ ਵਲੋਂ ਪਿੰਡ ਰਾਜਿੰਦਰਗੜ੍ਹ ’ਚ ਨੌਜਵਾਨਾਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਰਜਿੰਦਰਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ। ਇਸ ਮੌਕੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦੇ ਹੱਕ ਵਿਚ ਵੀ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਪਿੰਡ ਰਾਜਿੰਦਰਗੜ੍ਹ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਮੀਟਿੰਗ ਦੀ ਉਪਰੰਤ ਜਾਣਕਾਰੀ ਦਿੰਦੇ ਹੋਏ ਅਮਰਇੰਦਰ ਸਿੰਘ ਲਿਬੜਾ ਤੇ ਹੋਰ। ਤਸਵੀਰ: ਕਰਨ 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਰਜਿੰਦਰਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਦੇ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ। ਇਸ ਮੌਕੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦੇ ਹੱਕ ਵਿਚ ਵੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਰਇੰਦਰ ਸਿੰਘ ਲਿਬੜਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਹੱਕਾਂ, ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਜਾਣੂ ਕਰਵਾ ਕੇ ਲਾਮਬੰਦ ਕਰ ਰਹੀ ਹੈ ਤਾਂ ਜੋ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਮੁੱਦਿਆਂ ਤੇ ਮਸਲਿਆਂ ਦਾ ਹੱਲ ਕੀਤਾ ਜਾ ਸਕੇ ਜਿਨ੍ਹਾਂ ਨੂੰ ਹੁਣ ਤੱਕ ਦੀਆਂ ਸਰਕਾਰਾਂ ਨੇ ਅਣਗੌਲਿਆਂ ਕੀਤਾ ਹੋਇਆ ਹੈ। ਮੀਟਿੰਗ ਦੌਰਾਨ ਨੌਜਵਾਨਾਂ ਨੇ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹਰ ਪਿੰਡ ਤੱਕ ਪਹੁੰਚਾਉਣ ਦਾ ਸੰਕਲਪ ਲਿਆ। ਨੌਜਵਾਨਾਂ ਦਾ ਕਹਿਣਾ ਹੈ ਕਿ ਰਿਵਾਇਤੀ ਪਾਰਟੀਆਂ ਤੇ ਮੌਜੂਦਾ ‘ਆਪ’ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਤੇ ਵਾਅਦਿਆਂ ’ਤੇ ਖਰਾ ਨਹੀਂ ਉਤਰ ਸਕੀਆਂ। ਜਿਸ ਕਰਕੇ ਬਦਲ ਦੇ ਰੂਪ ਵਿਚ ਸੂਬੇ ਦੇ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਸੱਤਾ ਵਿਚ ਲਿਆਉਣ ਲਈ ਉਤਾਵਲੇ ਹਨ। ਮੀਟਿੰਗ ਵਿਚ ਗੁਰਜੀਵਨ ਸਿੰਘ ਰਜਿੰਦਰਗੜ੍ਹ, ਸੁਖਵਿੰਦਰ ਸਿੰਘ ਢਿੱਲੋਂ, ਸਿਮਰਨਜੀਤ ਸਿੰਘ, ਅਵਤਾਰ ਸਿੰਘ, ਪਰਮਵੀਰ ਸਿੰਘ, ਜਸਕੀਰਤ ਸਿੰਘ ਤੇ ਹਰਵਿੰਦਰ ਸਿੰਘ ਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ 151268 ਬੱਚਿਆਂ ਨੂੰ ਖੁਆਈ ਅਲਬੈਂਡਾਜ਼ੋਲ ਅਗਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ
Ad Position 24