10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਾਂਝੇ ਕਿਸਾਨ-ਮਜ਼ਦੂਰ, ਆਂਗਣਵਾੜੀ ਵਰਕਰ ਅੰਦੋਲਨ ਤਹਿਤ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਦੇਸ਼ ਭਰ ਵਿਚ ਆਂਗਣਵਾੜੀ ਵਰਕਰਾਂ-ਹੈਲਪਰਾਂ, ਕਿਸਾਨਾਂ, ਮਜ਼ਦੂਰਾਂ ਤੇ ਹੋਰ ਮਿਹਨਤਕਸ਼ ਵਰਗਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਸਾਂਝੇ ਅੰਦੋਲਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ, ਜਿਸ ’ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਅੰਦੋਲਨ ਸਿਰਫ਼ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਘਰਸ਼ ਨਹੀਂ, ਸਗੋਂ ਹਰ ਉਸ ਮਿਹਨਤਕਸ਼ ਦੀ ਆਵਾਜ਼ ਹੈ, ਜੋ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਪਣੇ ਹੱਕਾਂ ਤੋਂ ਵਾਂਝਾ ਹੈ।

Ad Position 21
No active advertisement
ਆਂਗਣਵਾੜੀ ਵਰਕਰਾਂ-ਹੈਲਪਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਕੀਤੇ ਗਏ ਸਾਂਝੇ ਅੰਦੋਲਨ ਦੌਰਾਨ ਨਾਅਰੇਬਾਜ਼ੀ ਕਰਦੀਆਂ ਆਂਗਣਵਾੜੀ ਵਰਕਰਾਂ-ਹੈਲਪਰਾਂ। ਤਸਵੀਰ : ਕਰਨ 11-08-2026
ਫ਼ਤਹਿਗੜ੍ਹ ਸਾਹਿਬ, 10 ਅਗਸਤ (ਬਲਜਿੰਦਰ ਸਿੰਘ)-ਦੇਸ਼ ਭਰ ਵਿਚ ਆਂਗਣਵਾੜੀ ਵਰਕਰਾਂ-ਹੈਲਪਰਾਂ, ਕਿਸਾਨਾਂ, ਮਜ਼ਦੂਰਾਂ ਤੇ ਹੋਰ ਮਿਹਨਤਕਸ਼ ਵਰਗਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਸਾਂਝੇ ਅੰਦੋਲਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ, ਜਿਸ ’ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਇਹ ਅੰਦੋਲਨ ਸਿਰਫ਼ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਘਰਸ਼ ਨਹੀਂ, ਸਗੋਂ ਹਰ ਉਸ ਮਿਹਨਤਕਸ਼ ਦੀ ਆਵਾਜ਼ ਹੈ, ਜੋ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਪਣੇ ਹੱਕਾਂ ਤੋਂ ਵਾਂਝਾ ਹੈ। ਇਸ ਮੌਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੰਜਵਾਂ ਸਾਲ ਸ਼ੁਰੂ ਹੋ ਚੁੱਕਾ ਹੈ, ਪਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਸਲੇ ਅਜੇ ਵੀ ਲਟਕ ਰਹੇ ਹਨ। ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਵਿਚ ਕੀਤੇ ਗਏ ਫੈਸਲੇ ਅਤੇ ਦਿੱਤੇ ਭਰੋਸੇ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਭੱਤੇ ਵਿਚ ਦੁੱਗਣਾ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਗਰੇਡ-3 ਤੇ ਹੈਲਪਰਾਂ ਨੂੰ ਗਰੇਡ-4 ਦਾ ਦਰਜਾ ਦਿੱਤਾ ਜਾਵੇ ਤੇ ਘੱਟੋ-ਘੱਟ ਤਨਖ਼ਾਹ ਦੇ ਘੇਰੇ ’ਚ ਲਿਆਂਦਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਖ਼ਾਲੀ ਪਈਆਂ ਵਰਕਰਾਂ, ਹੈਲਪਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਯੋਗ ਵਰਕਰਾਂ ਨੂੰ ਤਰੱਕੀ ਦਾ ਹੱਕ ਦਿੱਤਾ ਜਾਵੇ ਅਤੇ ਅਪ੍ਰੈਲ 2022 ਵਿਚ ਸੁਪਰੀਮ ਕੋਰਟ ਵਲੋਂ ਗ੍ਰੈਚੁਟੀ ਸੰਬੰਧੀ ਦਿੱਤੇ ਇਤਿਹਾਸਕ ਫ਼ੈਸਲੇ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਪੈਨਸ਼ਨ, ਈ. ਐਸ. ਆਈ., ਈ. ਪੀ. ਐਫ਼., ਹੋਰ ਸਮਾਜਿਕ ਸੁਰੱਖਿਆ ਸਹੂਲਤਾਂ ਯਕੀਨੀ ਬਣਾਉਣ, ਵਿਭਾਗੀ ਕੰਮ ਤੋਂ ਇਲਾਵਾ ਵਾਧੂ ਕੰਮ ਲੈਣ ਦੀ ਪ੍ਰਥਾ ਬੰਦ ਕਰਨ, ਆਂਗਣਵਾੜੀ ਕੇਂਦਰਾਂ ਵਿਚ ਲੋੜੀਂਦਾ ਬੁਨਿਆਦੀ ਢਾਂਚਾ, ਪੋਸ਼ਣ ਸਮਗਰੀ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਜ਼ਿਲ੍ਹਾ ਪੱਧਰੀ ਅੰਦੋਲਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਆਮ ਲੋਕਾਂ ਲਈ ਨਹੀਂ, ਬਲਕਿ ਕਾਰਪੋਰੇਟ ਪੱਖੀ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਪਾਸੋਂ ਵੋਟਾਂ ਲੈ ਕੇ ਸਰਕਾਰ ਤਾਂ ਬਣਾ ਲਈ ਜਾਂਦੀ ਹੈ ਪਰ ਨੀਤੀਆਂ ਕਾਰਪੋਰੇਟ ਪੱਖੀ ਬਣਾਈਆਂ ਜਾਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਸਮੇਤ ਸਾਰੇ ਵਰਗ ਦੀਆਂ ਲੰਬਿਤ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਂਗਣਵਾੜੀ ਵਰਕਰਾਂ, ਹੈਲਪਰਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਇਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਹਰਨੇਕ ਸਿੰਘ ਭੱਲਮਾਜਰਾ, ਹਰਿੰਦਰ ਸਿੰਘ ਚਨਾਰਥਲ, ਮੇਜਰ ਸਿੰਘ ਭੜੀ, ਕਸ਼ਮੀਰਾ ਸਿੰਘ ਜਟਾਣਾ ਉੱਚਾ, ਹਰਜੀਤ ਕੌਰ ਪੰਜੋਲਾ, ਗੁਰਮੀਤ ਕੌਰ ਚੁੰਨੀ, ਕਰਨੈਲ ਸਿੰਘ, ਲਖਬੀਰ ਸਿੰਘ ਪੰਜੋਲੀ, ਗੁਰਮੀਤ ਕੌਰ ਰੁੜਕੀ, ਹਰਵਿੰਦਰ ਸਿੰਘ ਰੁੜਕੀ, ਗੁਰਦਰਸ਼ਨ ਸਿੰਘ ਮਹਿਮੁਦਪੁਰ, ਚਰਨਜੀਤ ਕੌਰ, ਗੁਰਬਚਨ ਕੌਰ, ਸੁਰਜੀਤ ਕੌਰ, ਭਿੰਦਰ ਕੌਰ, ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ। ਇਸ ਪ੍ਰਦਰਸ਼ਨ ਉਪਰੰਤ ਸਰਕਾਰ ਦੇ ਨਾਂਅ ਡੀ. ਐਸ. ਪੀ. ਕੁਲਵੀਰ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਖੋਖਲੇ; ਸਰਕਾਰੀ ਸਕੂਲਾਂ ’ਚ 25 ਫੀਸਦੀ ਅਧਿਆਪਕ ਅਸਾਮੀਆਂ ਖਾਲੀ-ਵਿਰਕ ਅਗਲੀ ਖ਼ਬਰ ਏ. ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਸਮੀਖਿਆ ਮੀਟਿੰਗ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀ ਮੁਕ...
Ad Position 24