ਸੜਕ ’ਤੇ ਖੜ੍ਹੇ ਸਕੂਟਰ ਦੇ ਚਲਾਨ ਨੂੰ ਲੈ ਕੇ ਕੀਤੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ
ਅਮਲੋਹ, 11 ਅਗਸਤ (ਹਰਪ੍ਰੀਤ ਸਿੰਘ ਗਿੱਲ)- ਅਮਲੋਹ ਦੇ ਸਿਵਲ ਹਸਪਤਾਲ ਦੇ ਗੇਟ ਨੇੜੇ ਖੜ੍ਹੇ ਇਕ ਸਕੂਟਰ ਦਾ ਚਲਾਨ ਕਰਨ ਦੇ ਮਾਮਲੇ ਨੂੰ ਲੈ ਕੇ ਇਕ ਵਿਅਕਤੀ ਵਲੋਂ ਪੁਲਿਸ ’ਤੇ ਕਥਿਤ ਤੌਰ ’ਤੇ ਧੱਕੇਸ਼ਾਹੀ ਅਤੇ ਗ਼ਲਤ ਢੰਗ ਨਾਲ ਚਲਾਨ ਕਰਨ ਦੇ ਦੋਸ਼ ਲਗਾਉਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਕਰਨ ਦੀ ਜਾਣਕਾਰੀ ਮਿਲੀ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਸਿਵਲ ਡਰੈੱਸ ਵਿਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਸਕੂਟਰ ਦਾ ਈ-ਚਲਾਨ ਕੀਤਾ ਅਤੇ ਚਲਾਨ ਵਿਚ ਧਾਰਾਵਾਂ ਕਥਿਤ ਤੌਰ ’ਤੇ ਦੋ ਵਾਰ ਦਰਜ ਕਰਕੇ ਜੁਰਮਾਨੇ ਦੀ ਰਕਮ ਵਧਾ ਦਿੱਤੀ।
ਅਮਲੋਹ, 11 ਅਗਸਤ (ਹਰਪ੍ਰੀਤ ਸਿੰਘ ਗਿੱਲ)- ਅਮਲੋਹ ਦੇ ਸਿਵਲ ਹਸਪਤਾਲ ਦੇ ਗੇਟ ਨੇੜੇ ਖੜ੍ਹੇ ਇਕ ਸਕੂਟਰ ਦਾ ਚਲਾਨ ਕਰਨ ਦੇ ਮਾਮਲੇ ਨੂੰ ਲੈ ਕੇ ਇਕ ਵਿਅਕਤੀ ਵਲੋਂ ਪੁਲਿਸ ’ਤੇ ਕਥਿਤ ਤੌਰ ’ਤੇ ਧੱਕੇਸ਼ਾਹੀ ਅਤੇ ਗ਼ਲਤ ਢੰਗ ਨਾਲ ਚਲਾਨ ਕਰਨ ਦੇ ਦੋਸ਼ ਲਗਾਉਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਕਰਨ ਦੀ ਜਾਣਕਾਰੀ ਮਿਲੀ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਸਿਵਲ ਡਰੈੱਸ ਵਿਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਸਕੂਟਰ ਦਾ ਈ-ਚਲਾਨ ਕੀਤਾ ਅਤੇ ਚਲਾਨ ਵਿਚ ਧਾਰਾਵਾਂ ਕਥਿਤ ਤੌਰ ’ਤੇ ਦੋ ਵਾਰ ਦਰਜ ਕਰਕੇ ਜੁਰਮਾਨੇ ਦੀ ਰਕਮ ਵਧਾ ਦਿੱਤੀ। ਇਸ ਮਾਮਲੇ ਸਬੰਧੀ ਜਦੋਂ ਥਾਣਾ ਅਮਲੋਹ ਦੇ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਨੇੜਲੇ ਦੁਕਾਨਦਾਰਾਂ ਵਲੋਂ ਉਨ੍ਹਾਂ ਨੂੰ ਫ਼ੋਨ ’ਤੇ ਸ਼ਿਕਾਇਤ ਕੀਤੀ ਗਈ ਸੀ ਕਿ ਹਸਪਤਾਲ ਦੇ ਗੇਟ ਅੱਗੇ ਗ਼ਲਤ ਢੰਗ ਨਾਲ ਵਾਹਨ ਪਾਰਕ ਕੀਤੇ ਗਏ ਹਨ ਜਿਨ੍ਹਾਂ ਕਾਰਨ ਐਂਬੂਲੈਂਸਾਂ ਅਤੇ ਮਰੀਜ਼ਾਂ ਦੀ ਆਵਾਜਾਈ ਵਿਚ ਦਿੱਕਤ ਆ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਸ਼ਿਕਾਇਤ’ਤੇ ਉਨ੍ਹਾਂ ਵਲੋਂ ਮੁਲਾਜ਼ਮਾਂ ਨੂੰ ਮੌਕੇ ’ਤੇ ਚੈਕਿੰਗ ਕਰਨ ਲਈ ਭੇਜਿਆ ਗਿਆ, ਜਿੱਥੇ ਗ਼ਲਤ ਢੰਗ ਨਾਲ ਪਾਰਕ ਕੀਤੇ ਸਕੂਟਰ ਦਾ ਚਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਰਵਾਈ ਦਾ ਮਕਸਦ ਹਸਪਤਾਲ ਦੇ ਗੇਟ ਅੱਗੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਸੀ। ਦੂਜੇ ਪਾਸੇ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਇਸ ਮਾਮਲੇ ਦੀ ਜਾਂਚ ਕਰਕੇ ਚਲਾਨ ਰੱਦ ਕਰਨ ਅਤੇ ਸਬੰਧਤ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।