ਹਲਕਾ ਬਸੀ ਪਠਾਣਾਂ ਤੋਂ ਭਾਈ ਸਤਵੰਤ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਦਾ ਬਾਜਵਾ ਨੇ ਕੀਤਾ ਸਵਾਗਤ
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਗੁਰਸ਼ਰਨ ਸਿੰਘ ਬਾਜਵਾ ਨੇ ਪਾਰਟੀ ਹਾਈਕਮਾਂਡ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਹਲਕਾ ਬਸੀ ਪਠਾਣਾਂ (ਰਿਜ਼ਰਵ) ਤੋਂ ਪਾਰਟੀ ਉਮੀਦਵਾਰ ਵਜੋਂ ਪਹਿਲੀ ਟਿਕਟ ਦਾ ਐਲਾਨ ਕੀਤੇ ਜਾਣ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਥਕ, ਲੋਕ ਪੱਖੀ ਅਤੇ ਸਾਫ਼ ਸੁਥਰੀ ਸਿਆਸਤ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਦੀਆਂ ਪੰਥ ਪ੍ਰਤੀ ਕੁਰਬਾਨੀਆਂ ਅਤੇ ਸੇਵਾਵਾਂ ਤੋਂ ਸਮੁੱਚੀ ਸਿੱਖ ਕੌਮ ਜਾਣੂ ਹੈ ਅਤੇ ਭਾਈ ਸਤਵੰਤ ਸਿੰਘ ਦੀ ਉਮੀਦਵਾਰੀ ਨਾਲ ਲੋਕਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ।
ਗ
ਗੁਰਸ਼ਰਨ ਸਿੰਘ ਬਾਜਵਾ ਸੀਨੀਅਰ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ
12-08-2026
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੀਨੀਅਰ ਆਗੂ ਗੁਰਸ਼ਰਨ ਸਿੰਘ ਬਾਜਵਾ ਨੇ ਪਾਰਟੀ ਹਾਈਕਮਾਂਡ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਹਲਕਾ ਬਸੀ ਪਠਾਣਾਂ (ਰਿਜ਼ਰਵ) ਤੋਂ ਪਾਰਟੀ ਉਮੀਦਵਾਰ ਵਜੋਂ ਪਹਿਲੀ ਟਿਕਟ ਦਾ ਐਲਾਨ ਕੀਤੇ ਜਾਣ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਥਕ, ਲੋਕ ਪੱਖੀ ਅਤੇ ਸਾਫ਼ ਸੁਥਰੀ ਸਿਆਸਤ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਦੀਆਂ ਪੰਥ ਪ੍ਰਤੀ ਕੁਰਬਾਨੀਆਂ ਅਤੇ ਸੇਵਾਵਾਂ ਤੋਂ ਸਮੁੱਚੀ ਸਿੱਖ ਕੌਮ ਜਾਣੂ ਹੈ ਅਤੇ ਭਾਈ ਸਤਵੰਤ ਸਿੰਘ ਦੀ ਉਮੀਦਵਾਰੀ ਨਾਲ ਲੋਕਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਬਾਜਵਾ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਿਆਰੀ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਨਾਲ ਲੜੇਗਾ। ਕਿਉਂਕਿ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਵਿਚ ਮਜ਼ਬੂਤੀ ਨਾਲ ਉਠਾਉਣਾ, ਪੰਜਾਬ ਦੇ ਹਿਤਾਂ, ਪੰਥਕ ਮਸਲਿਆਂ ਅਤੇ ਲੋਕਤੰਤਰਿਕ ਹੱਕਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਸਰਗਰਮੀ ਨਾਲ ਜੁੱਟ ਜਾਣ। ਉਨ੍ਹਾਂ ਭਾਈ ਸਤਵੰਤ ਸਿੰਘ ਨੂੰ ਬਸੀ ਪਠਾਣਾ ( ਰਿਜ਼ਰਵ) ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ । ਬਾਜਵਾ ਨੇ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਿਵਾਇਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਤਿੰਨੋਂ ਵਿਧਾਨ ਸਭਾ ਸੀਟਾਂ ਤੋਂ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾ ਕੇ ਇਹ ਸੀਟਾਂ ਪਾਰਟੀ ਦੀ ਝੋਲੀ ਵਿਚ ਪਾਈਆਂ ਜਾਣਗੀਆਂ।