ਖੇਡ ਸਟੇਡੀਅਮ ਸਰਹਿੰਦ ਅਤੇ ਉਸ ਦੇ ਆਲ਼ੇ ਦੁਆਲੇ 500 ਮੀਟਰ ਏਰੀਏ ’ਚ ਡਰੋਨ ਕੈਮਰੇ ਚਲਾਉਣ ’ਤੇ ਪਾਬੰਦੀ
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 15 ਅਗਸਤ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ ਸਰਹਿੰਦ (ਮਾਧੋਪੁਰ) ਅਤੇ ਉਸ ਦੇ ਆਲ਼ੇ ਦੁਆਲੇ 500 ਮੀਟਰ ਏਰੀਏ ਵਿਚ 14 ਤੇ 15 ਅਗਸਤ ਨੂੰ ਡਰੋਨ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ
ਜਿਲਾ ਮੈਜਿਸਟਰੇਟ ਡਾ. ਸੋਨਾ ਥਿੰਦ
12-08-2026
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 15 ਅਗਸਤ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ ਸਰਹਿੰਦ (ਮਾਧੋਪੁਰ) ਅਤੇ ਉਸ ਦੇ ਆਲ਼ੇ ਦੁਆਲੇ 500 ਮੀਟਰ ਏਰੀਏ ਵਿਚ 14 ਤੇ 15 ਅਗਸਤ ਨੂੰ ਡਰੋਨ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਜ਼ਾਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮਨਾਇਆ ਜਾਣਾ ਹੈ, ਜਿਸ ਵਿਚ ਵੀ.ਵੀ.ਆਈ.ਪੀ, ਵੀ.ਆਈ.ਪੀਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਭਾਗ ਲਿਆ ਜਾਂਦਾ ਹੈ। ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਂਦਾ ਹੈ। ਇਸ ਲਈ ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਖੇਡ ਸਟੇਡੀਅਮ ਸਰਹਿੰਦ ਅਤੇ ਉਸ ਦੇ ਆਲ਼ੇ ਦੁਆਲੇ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਜਾਵੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।