11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜਥੇਦਾਰ ਕੁਲਦੀਪ ਸਿੰਘ ਮਛਰਾਏ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਅਮਲੋਹ, 11 ਅਗਸਤ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਵਲੋਂ ਜਥੇਦਾਰ ਕੁਲਦੀਪ ਸਿੰਘ ਮਛਰਾਏ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕਾ ਅਮਲੋਹ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-08-2026
ਅਮਲੋਹ, 11 ਅਗਸਤ (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਵਲੋਂ ਜਥੇਦਾਰ ਕੁਲਦੀਪ ਸਿੰਘ ਮਛਰਾਏ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕਾ ਅਮਲੋਹ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਜ਼ਦੀਕੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਜਥੇਦਾਰ ਕੁਲਦੀਪ ਸਿੰਘ ਮਛਰਾਏ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਜਥੇਦਾਰ ਮਛਰਾਏ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਪਾਰਟੀ ਦੀਆਂ ਨੀਤੀਆਂ ਅਨੁਸਾਰ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸੂਬੇ ਦੇ ਨਾਲ-ਨਾਲ ਹਲਕਾ ਅਮਲੋਹ ਵਿਚ ਹੋਰ ਮਜ਼ਬੂਤ ਕਰਨ ਲਈ ਉਹ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਯਤਨ ਕਰਨਗੇ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਕੁਲਦੀਪ ਸਿੰਘ ਮੁੱਢੜੀਆਂ, ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ.ਅਰਜਨ ਸਿੰਘ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਪ੍ਰਧਾਨ ਹਰਿੰਦਰ ਸਿੰਘ ਦੀਵਾ, ਰਾਕੇਸ਼ ਕੁਮਾਰ ਸ਼ਾਹੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਸੁਖਦੇਵ ਸਿੰਘ ਬੈਣੀ, ਨਿਰਭੈ ਸਿੰਘ ਮਛਰਾਏ, ਅਮਰੀਕ ਸਿੰਘ ਮੇਜੀ ਟਿੱਬੀ, ਰਣਜੀਤ ਸਿੰਘ ਘੋਲਾ, ਰਾਜਿੰਦਰ ਸਿੰਘ ਰਾਜੀ ਬਿਲਿੰਗ, ਪ੍ਰੇਮ ਸਿੰਘ ਛੰਨਾ, ਸੇਵਾ ਮੁਕਤ ਕਾਨੂੰਗੋ ਕਰਮਜੀਤ ਸਿੰਘ, ਜਸਵਿੰਦਰ ਸਿੰਘ ਗਰੇਵਾਲ, ਜੁਝਾਰ ਸਿੰਘ ਮਛਰਾਏ, ਪਾਲ ਸਿੰਘ ਖੁੰਮਣਾ, ਬੱਬੀ ਅਮਲੋਹ, ਗੁਰਵਿੰਦਰ ਸਿੰਘ ਬਿੱਟਾ, ਪੀ.ਏ ਧਰਮਪਾਲ ਭੜੀ ਵਲੋਂ ਜਥੇਦਾਰ ਕੁਲਦੀਪ ਸਿੰਘ ਮਛਰਾਏ ਦੀ ਨਿਯੁਕਤੀ ਦਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ 47ਵੀਂ ਬਰਸੀ 24 ਨੂੰ ਮਨਾਈ ਜਾਵੇਗੀ ਅਗਲੀ ਖ਼ਬਰ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਜੀ.ਟੀ.ਸੀ. ਨੂੰ ਨੋਟਿਸ ਦੇਣਾ ਮੰਦਭਾਗਾ-ਥਾਬਲ
Ad Position 24