11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ 47ਵੀਂ ਬਰਸੀ 24 ਨੂੰ ਮਨਾਈ ਜਾਵੇਗੀ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਯਾਦ ਵਿਚ 47ਵੀਂ ਬਰਸੀ ਸਮਾਗਮ 24 ਅਗਸਤ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲੇ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੇ ਪ੍ਰੇਮ ਅਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 5 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ।

Ad Position 21
No active advertisement
ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲੇ। 12-08-2026
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਯਾਦ ਵਿਚ 47ਵੀਂ ਬਰਸੀ ਸਮਾਗਮ 24 ਅਗਸਤ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲੇ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੇ ਪ੍ਰੇਮ ਅਤੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਮੇਜਰ ਸਿੰਘ ਭੁੱਚੀ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 5 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ। ਉਪਰੰਤ ਸੰਤ ਮਹਾਂਪੁਰਸ਼ ਅਤੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ ਜਾਣਗੀਆਂ। ਜਦੋਂਕਿ ਬਾਬਾ ਸਰਪ੍ਰੀਤ ਸਿੰਘ ਸਮਾਣੇ ਵਾਲੇ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲਿਆਂ ਦੀਆਂ ਜੀਵਨ ਸਾਖੀਆਂ ਅਤੇ ਮਹਾਪੁਰਖਾਂ ਦੀ ਮਰਿਆਦਾ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਡੇਰਾ ਯਾਦਗਾਰ ਸੰਤ ਬਾਬਾ ਅਜੀਤ ਸਿੰਘ ਜੀ ਨਥਮੱਲਪੁਰ ਵਾਲਿਆਂ ਦੇ ਅਸਥਾਨ ’ਤੇ 24 ਅਗਸਤ ਨੂੰ ਸੰਤ ਬਾਬਾ ਅਜੀਤ ਸਿੰਘ ਨਥਮੱਲਪੁਰ ਵਾਲਿਆਂ ਦੀ ਮਨਾਈ ਜਾਣ ਵਾਲੀ 47ਵੀਂ ਬਰਸੀ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਨੈਣਾ ਦੇਵੀ ਯਾਤਰਾ ਸਰਹਿੰਦ-ਬਸੀ ਧਰਮਾਰਥ ਪੜਾਅ ਲਈ ਲੰਗਰ ਰਸਦ ਟਰੱਕ ਰਵਾਨਾ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਮਛਰਾਏ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
Ad Position 24