11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਧਾਨ ਸਭਾ ਸੈਸ਼ਨ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ’ਤੇ ਯੂਨੀਅਨ ਨੇ ਪ੍ਰਗਟਾਇਆ ਰੋਸ ਨੰਬਰਦਾਰ ਯੂਨੀਅਨ ਦੀ ਮੀਟਿੰਗ ਵਿਚ ਪੰਜਾਬ ਸਰਕਾਰ ’ਤੇ ਵਾਅਦਿਆਂ ਤੋਂ ਮੁਕਰਨ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਰਹਿਨਮਈ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਨੰਬਰਦਾਰਾਂ ਨੂੰ ਉਨ੍ਹਾਂ ਦੀਆਂ ਲੰਬਿਤ ਮੰਗਾਂ ਦਾ ਨਿਪਟਾਰਾ ਹੋਣ ਦੀ ਪੂਰਨ ਉਮੀਦ ਸੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਵਿਚ ਪ੍ਰਮੁੱਖ ਤੌਰ ’ਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨਾ ਤੇ ਮਾਣ ਭੱਤੇ ਵਿਚ ਵਾਧਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 12-08-2026
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਮਾਤਾ ਗੁਜਰੀ ਸਰਾਂ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ ਦੀ ਰਹਿਨਮਈ ਹੇਠ ਹੋਈ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਨੰਬਰਦਾਰਾਂ ਨੂੰ ਉਨ੍ਹਾਂ ਦੀਆਂ ਲੰਬਿਤ ਮੰਗਾਂ ਦਾ ਨਿਪਟਾਰਾ ਹੋਣ ਦੀ ਪੂਰਨ ਉਮੀਦ ਸੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਵਿਚ ਪ੍ਰਮੁੱਖ ਤੌਰ ’ਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨਾ ਤੇ ਮਾਣ ਭੱਤੇ ਵਿਚ ਵਾਧਾ ਕਰਨਾ ਸੀ। ਪਰ ਸਰਕਾਰ ਨੇ ਸੈਸ਼ਨ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਦਾ ਜ਼ਿਕਰ ਵੀ ਨਹੀਂ ਕੀਤਾ। ਜਿਸ ਕਾਰਨ ਨੰਬਰਦਾਰਾਂ ਵਿਚ ਸਰਕਾਰ ਪ੍ਰਤੀ ਵੱਡਾ ਰੋਸ ਪਾਇਆ ਜਾ ਰਿਹਾ ਹੈ। ਕਿਉਂਕਿ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦੀਆਂ ਮੰਗਾ ਵੱਲ ਫ਼ੌਰੀ ਧਿਆਨ ਦਿੱਤਾ ਜਾਵੇ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਪੰਜਾਬ ਕਾਰਜਕਾਰਨੀ ਦੀ ਅਗਲੀ ਮੀਟਿੰਗ ਬੁਲਾ ਕੇ ਅਗਲੇ ਪ੍ਰੋਗਰਾਮ ਬਾਰੇ ਰਣਨੀਤੀ ’ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿਚ ਫਗਵਾੜਾ ਤੋਂ ਸ਼ਾਮਿਲ ਹੋਏ ਸ਼ਰਨਜੀਤ ਸਿੰਘ ਨੰਬਰਦਾਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਨੰਬਰਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਨੰਬਰਦਾਰਾਂ ਦਾ ਮਾਣ ਭੱਤਾ ਰੁਕਿਆ ਹੋਇਆ ਹੈ, ਉਨ੍ਹਾਂ ਦਾ ਮਾਣ ਭੱਤਾ ਜਲਦੀ ਖਾਤਿਆਂ ਵਿਚ ਪਾਇਆ ਜਾਵੇ, ਤਹਿਸੀਲ ਪੱਧਰ ਤੇ ਨੰਬਰਦਾਰਾਂ ਲਈ ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਪੰਜਾਬ ਰਾਜਪਾਲ ਦੀ ਰਿਹਾਇਸ਼ ਵੱਲ ਕੂਚ ਕਰਨ ਦੇ ਉਲੀਕੇ ਪ੍ਰੋਗਰਾਮ ਵਿਚ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਮੀਟਿੰਗ ਵਿਚ ਗੁਰਵਿੰਦਰ ਸਿੰਘ ਚਣੋਂ, ਅਮਰਜੀਤ ਸਿੰਘ ਡੇਰਾ ਮੀਰ ਮੀਰਾ, ਝਰਮਲ ਸਿੰਘ ਹਰਲਾਲਪੁਰ, ਜਸਪਾਲ ਸਿੰਘ ਸਿਕੰਦਰਪੁਰ, ਰਣਧੀਰ ਸਿੰਘ ਅਨਾਇਤਪੁਰਾ, ਹਰਜੀਤ ਸਿੰਘ ਬਹੇੜ, ਮਲਕੀਤ ਸਿੰਘ ਮੁਹੰਮਦੀਪੁਰ, ਅਮਰਜੀਤ ਸਿੰਘ ਬਡਵਾਲਾ, ਦਿਲਪ੍ਰੀਤ ਸਿੰਘ ਮੁੱਲਾਂਪੁਰ ਖੁਰਦ, ਕਰਮ ਸਿੰਘ ਪੰਡੋਲੀ ਖ਼ੁਰਦ, ਭਾਗ ਸਿੰਘ ਰਸੂਲਪੁਰ, ਬਲਵੰਤ ਸਿੰਘ, ਸੁਖਦੀਪ ਸਿੰਘ ਸਲੇਮਪੁਰ, ਮੇਜਰ ਸਿੰਘ ਬੀਬੀਪੁਰ, ਤਰਲੋਚਨ ਸਿੰਘ ਖਾਲਸਪੁਰ, ਬੰਤ ਸਿੰਘ ਮਾਜਰੀ, ਗੁਰਨਾਮ ਸਿੰਘ ਆਦਮਗੜ੍ਹ, ਹਰਪਾਲ ਸਿੰਘ ਮੰਡੋਫਲ, ਅਵਤਾਰ ਸਿੰਘ ਪੋਲਾ, ਜਗਨਨਾਥ ਸਿੰਘ ਰਾਮਪੁਰ, ਰਣਜੀਤ ਸਿੰਘ ਛਲੇੜੀ ਕਲਾਂ, ਅਮਰੀਕ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ ਅਗਲੀ ਖ਼ਬਰ ਪਿੱਤੇ ਦਾ ਤੁਰੰਤ ਆਪਰੇਸ਼ਨ ਕਰਕੇ ਮਰੀਜ਼ ਦੀ ਬਚਾਈ ਜਾਨ- ਸਰਜਨ ਡਾ. ਓਮਕਾਰਵੀਰ ਸਿੰਘ
Ad Position 24