11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਰਾਵੇ ਪ੍ਰੋਗਰਾਮ ਤਹਿਤ ਖੇਤੀਬਾੜੀ ਨਾਲ ਸਬੰਧਿਤ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਵਿਹਾਰਕ ਹੱਲ ਜਾਣਨ ਲਈ ਪਿੰਡ ਰਸੀਦਪੁਰਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 12-08-2026
ਫ਼ਤਹਿਗੜ੍ਹ ਸਾਹਿਬ, 11 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਰਾਵੇ ਪ੍ਰੋਗਰਾਮ ਤਹਿਤ ਖੇਤੀਬਾੜੀ ਨਾਲ ਸਬੰਧਿਤ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਵਿਹਾਰਕ ਹੱਲ ਜਾਣਨ ਲਈ ਪਿੰਡ ਰਸੀਦਪੁਰਾ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਖੇਤੀਬਾੜੀ ਨਾਲ ਸਬੰਧਿਤ ਵਿਹਾਰਕ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਮੀਨੀ ਪੱਧਰ ਦੀਆਂ ਚੁਨੌਤੀਆਂ ਨੂੰ ਸਮਝਣ ਵਿਚ ਵੀ ਸਹਾਇਕ ਹੁੰਦੇ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਤੀਬਾੜੀ ਨਾਲ ਕਈ ਛੋਟੇ-ਛੋਟੇ ਸਹਾਇਕ ਧੰਦੇ ਜੁੜੇ ਹੋਏ ਹਨ, ਜਿਨ੍ਹਾਂ ਰਾਹੀਂ ਵਿਦਿਆਰਥੀ ਆਪਣੀ ਆਮਦਨ ਵਧਾਉਣ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਸਕਦੇ ਹਨ। ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੀਆਂ ਵੱਖ-ਵੱਖ ਰਵਾਇਤੀ ਫ਼ਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਗਿਆਨਕ ਢੰਗਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਇਸ ਦੌਰੇ ਦੌਰਾਨ ਕਾਲਜ ਦੇ ਰਮਨਦੀਪ ਸਿੰਘ ਨੇ ਵੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ। ਇਸ ਮੌਕੇ ਕਿਸਾਨ ਦਵਿੰਦਰ ਸਿੰਘ , ਜਸਵੀਰ ਸਿੰਘ, ਜਸ਼ਨਪ੍ਰੀਤ ਸਿੰਘ, ਮਹਿਕਜੀਤ ਸਿੰਘ, ਦਾਤਿੰਦਰਪਾਲ ਸਿੰਘ ਅਤੇ ਅਮਨਦੀਪ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਮਹੱਤਵਪੂਰਨ ਅਨੁਭਵ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਡਾ. ਨਰੇਸ਼ ਚੌਹਾਨ ਨੇ ‘ਇਕ ਦਿਨ ਮੇਰਾ ਪਿੰਡ’ ਮੁਹਿੰਮ ਤਹਿਤ ਪਿੰਡ ਰਾਣਵਾਂ ਦਾ ਕੀਤਾ ਦੌਰਾ ਗ਼ਰੀਬ ਪਰਿਵਾਰਾਂ ਨੂੰ ਸ਼ਾਮਲਾਟ... ਅਗਲੀ ਖ਼ਬਰ ਵਿਧਾਨ ਸਭਾ ਸੈਸ਼ਨ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ’ਤੇ ਯੂਨੀਅਨ ਨੇ ਪ੍ਰਗਟਾਇਆ ਰੋਸ ਨੰਬਰਦਾਰ ਯੂਨੀਅਨ ਦ...
Ad Position 24