ਸਹਾਇਕ ਥਾਣੇਦਾਰ ਜਸਪਾਲ ਸਿੰਘ ਬਣੇ ਸਬ-ਇੰਸਪੈਕਟਰ
ਮੰਡੀ ਗੋਬਿੰਦਗੜ੍ਹ, 12 ਅਗਸਤ (ਰਾਜੇਸ਼ ਸ਼ਰਮਾ)- ਪੁਲਿਸ ਵਿਭਾਗ ਵਿਚ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਬਦਲੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਉਨ੍ਹਾਂ ਦੇ ਸਟਾਰ ਲਗਾ ਕੇ ਤਰੱਕੀ ਦਿੱਤੀ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਹਾਇਕ ਥਾਣੇਦਾਰ ਜਸਪਾਲ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਨ ਤੇ ਸਟਾਰ ਲਗਾਉਂਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ। ਅਜੀਤ ਤਸਵੀਰ
13-08-2026