13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ‘100 ਡੇ’ ਸਮਾਰਟ ਪ੍ਰੋਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 12 ਅਗਸਤ (ਇਕਬਾਲਦੀਪ ਸੰਧੂ) ਗੋਬਿੰਦਗੜ੍ਹ ਪਬਲਿਕ ਸਕੂਲ ਵਲੋਂ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ‘100 ਡੇ’ ਸਮਾਰਟ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ, ਰਚਨਾਤਮਿਕ ਅਤੇ ਮਨੋਰੰਜਨ ਭਰਪੂਰ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਮੰਡੀ ਗੋਬਿੰਦਗੜ੍ਹ, 12 ਅਗਸਤ (ਇਕਬਾਲਦੀਪ ਸੰਧੂ) ਗੋਬਿੰਦਗੜ੍ਹ ਪਬਲਿਕ ਸਕੂਲ ਵਲੋਂ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ‘100 ਡੇ’ ਸਮਾਰਟ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੌਰਾਨ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ, ਰਚਨਾਤਮਿਕ ਅਤੇ ਮਨੋਰੰਜਨ ਭਰਪੂਰ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ। ਇਸ ਸਮਾਗਮ ਦੀ ਵਿਸ਼ੇਸ਼ ਖਿੱਚ ਬੱਚਿਆਂ ਦੇ ਨਾਲ ਉਨ੍ਹਾਂ ਦੀਆਂ ਮਾਪਿਆਂ ਵਲੋਂ ਦਿੱਤੀਆਂ ਗਈਆਂ ਸਾਂਝੀਆਂ ਪੇਸ਼ਕਾਰੀਆਂ ਰਹੀਆਂ ਜਦਕਿ ਮਾਪਿਆਂ ਅਤੇ ਬੱਚਿਆਂ ਨੇ ਮੰਚ ’ਤੇ ਇਕੱਠੇ ਹੋ ਕੇ ਆਪਣੀਆਂ ਭਾਵਨਾਵਾਂ ਅਤੇ ਕਲਾਤਮਕ ਪ੍ਰਤਿਭਾ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਤੀਜ ਦਾ ਤਿਉਹਾਰ ਵੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਤੀਜ ਦੀਆਂ ਰਵਾਇਤੀ ਰਸਮਾਂ ਅਤੇ ਸਭਿਆਚਾਰਕ ਰੰਗਾਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਮਾਪਿਆਂ ਅਤੇ ਬੱਚਿਆਂ ਨੇ ਤੀਜ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਮਹਿੰਦੀ ਲਗਾਉਣ ਦੀ ਵਿਸ਼ੇਸ਼ ਗਤੀਵਿਧੀ ਵੀ ਕਰਵਾਈ ਗਈ, ਜਿਸ ਦਾ ਬੱਚਿਆਂ ਅਤੇ ਮਾਪਿਆਂ ਨੇ ਖ਼ੂਬ ਅਨੰਦ ਮਾਣਿਆ। ਪ੍ਰੋਗਰਾਮ ਵਿਚ ਨੰਨ੍ਹੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੂੰ ਦੇਖ ਕੇ ਮਾਪਿਆਂ ਨੇ ਸਕੂਲ ਵਲੋਂ ਕੀਤੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਰਚਨਾਤਮਿਕ ਸੋਚ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ.ਨੀਰੂ ਨੇ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਅਤੇ ਹੁਨਰ ਨੂੰ ਪ੍ਰਗਟ ਕਰਨ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ। ਜਿਸ ਵਿਚ ‘ਸਿੱਖੋ, ਖੇਡੋ, ਵਧੋ ਅਤੇ ਸਫਲ ਹੋਵੋ’ ਦੇ ਸੰਕਲਪ ਤਹਿਤ ਅਜਿਹੇ ਸਮਾਗਮ ਬੱਚਿਆਂ ਦੀ ਸਿੱਖਣ ਯਾਤਰਾ ਨੂੰ ਹੋਰ ਰਚਨਾਤਮਿਕ ਤੇ ਖ਼ੁਸ਼ਗਵਾਰ ਬਣਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਰਾਮਦਾਸ ਨਗਰ ਸਰਹਿੰਦ ਵਿਖੇ ਮਹੰਤਾਂ ਨੂੰ 3100 ਰੁਪਏ ਵਧਾਈ ਦੀ ਭੇਟਾ ਦੇਣ ਦਾ ਮਤਾ ਪਾਸ ਅਗਲੀ ਖ਼ਬਰ ਸਹਾਇਕ ਥਾਣੇਦਾਰ ਜਸਪਾਲ ਸਿੰਘ ਬਣੇ ਸਬ-ਇੰਸਪੈਕਟਰ
Ad Position 24