ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ
ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ’ਚ ਚੱਲ ਰਹੇ ਮਮਤਾ ਦਿਵਸ ਦੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.
ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ’ਚ ਚੱਲ ਰਹੇ ਮਮਤਾ ਦਿਵਸ ਦੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਟੀਕਾਕਰਨ ਸੇਵਾਵਾਂ ਜ਼ਿਲੇ੍ਹ ਦੇ ਸਾਰੇ ਸਿਹਤ ਕੇਂਦਰਾਂ ਅਤੇ ਮਮਤਾ ਦਿਵਸ ਵਾਲੇ ਦਿਨ ਪਿੰਡਾਂ ਵਿਚ ਲੋਕਾਂ ਦੇ ਘਰਾਂ ਦੇ ਨੇੜੇ ਹੀ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਸਮੇਂ ਸਿਰ ਲੱਗੀ ਵੈਕਸੀਨ ਸਾਰੀ ਉਮਰ ਲਈ ਬਿਮਾਰੀਆਂ ਤੋਂ ਬਚਾਅ ਕਰਦੀ ਹੈ। ਇਸ ਚੈਕਿੰਗ ਦੌਰਾਨ ਉਨ੍ਹਾਂ ਟੀਕਾਕਰਨ ਰਜਿਸਟਰ, ਵੈਕਸੀਨ ਦੇ ਰੱਖ-ਰਖਾਅ ਸਬੰਧੀ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਵੈਕਸੀਨ ਦੀ ਮਿਆਦ, ਐਮ.ਸੀ.ਪੀ. ਕਾਰਡ ਆਦਿ ਦੀ ਜਾਂਚ ਕੀਤੀ ਅਤੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਆਈਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਖਾਣ, ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਅਤੇ ਬੱਚਿਆਂ ਤੇ ਮਾਵਾਂ ਦਾ ਸੰਪੂਰਨ ਟੀਕਾਕਰਨ ਕਰਵਾਉਣ ਲਈ ਜਾਗਰੂਕ ਕੀਤਾ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ 14 ਸਾਲ ਦੀ ਉਮਰ ਤੇ ਐਚ.ਪੀ.ਵੀ. ਦੀ ਵੈਕਸੀਨ ਲਗਾਉਣ ਲਈ ਮੁਹਿੰਮ ਵਿੱਢੀ ਗਈ ਸੀ, ਜੋ ਅਗਸਤ ਮਹੀਨੇ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਸੁਰੱਖਿਅਤ ਹੈ ਅਤੇ ਇਹ ਲੜਕੀਆਂ ਨੂੰ ਨਿਰਧਾਰਿਤ ਉਮਰ ਤੇ ਲਗਾਉਣੀ ਅਤਿ ਜ਼ਰੂਰੀ ਹੈ ਜੋ ਸਾਰੇ ਕਮਿਊਨਿਟੀ ਸਿਹਤ ਸੈਂਟਰਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ ਰੋਜ਼ਾਨਾ ਮੁਫ਼ਤ ਲਗਾਈ ਜਾ ਰਹੀ ਹੈ। ਇਸ ਮੌਕੇ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਐਲ.ਐਚ.ਵੀ. ਜਸਵਿੰਦਰ ਕੌਰ, ਏ.ਐਨ.ਐਮ. ਅਮਨਦੀਪ ਕੌਰ, ਅਨਿਲ ਭਾਰਦਵਾਜ, ਆਸ਼ਾ ਵਰਕਰ, ਗਰਭਵਤੀ ਔਰਤਾਂ ਅਤੇ ਬੱਚੇ ਹਾਜ਼ਰ ਸਨ।