12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮਾਤਾ ਗੁਜਰੀ ਕਾਲਜ ਵਿਖੇ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਤਕਰੀਬਨ 150 ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਦੀ ਲਾਇਬ੍ਰੇਰੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਉਤਸ਼ਾਹ ਨਾਲ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ।

Ad Position 21
No active advertisement
ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਵਿੱਦਿਅਕ ਦੌਰੇ ਦੌਰਾਨ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਸਾਹਿਬਾਨ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 13-08-2026
ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਤਕਰੀਬਨ 150 ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਦੀ ਲਾਇਬ੍ਰੇਰੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਉਤਸ਼ਾਹ ਨਾਲ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ। ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਾਲਜ ਵਿਖੇ ਲਾਇਬ੍ਰੇਰੀ ਵਿਚ ਉਪਲਬਧ ਵੱਖ-ਵੱਖ ਪੁਸਤਕਾਂ, ਸਿੱਖਿਆ ਸਮਗਰੀ ਅਤੇ ਹੋਰ ਸਰੋਤਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਸਕੂਲ ਦੇ ਪ੍ਰਿੰਸੀਪਲ ਅਰਸ਼ਦੀਪ ਕੌਰ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦਾ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲਬਧ ਲਾਇਬ੍ਰੇਰੀ ਦੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਉਚੇਰੀ ਵਿੱਦਿਆ ਦੇ ਵੱਖ-ਵੱਖ ਮੌਕਿਆਂ ਸਬੰਧੀ ਕੈਰੀਅਰ ਕਾਊਂਸਲਿੰਗ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ’ਤੇ ਪੁਸਤਕਾਂ ਪੜ੍ਹਨ ਅਤੇ ਲਾਇਬ੍ਰੇਰੀ ਵਿਚ ਉਪਲਬਧ ਵੱਖ-ਵੱਖ ਸਰੋਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਅਸਿਸਟੈਂਟ ਲਾਇਬੇ੍ਰਰੀਅਨ ਜਸਵਿੰਦਰ ਕੌਰ ਨੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਦੇ ਮਹੱਤਵ ਅਤੇ ਪਿਛੋਕੜ ਤੋਂ ਜਾਣੂ ਕਰਵਾਉਂਦਿਆਂ ਡਿਜੀਟਲ ਯੁੱਗ ਵਿਚ ਲਾਇਬ੍ਰੇਰੀਅਨਾਂ ਦੀ ਬਦਲਦੀ ਭੂਮਿਕਾ, ਲਾਇਬ੍ਰੇਰੀ ਅਤੇ ਇਨਫਰਮੇਸ਼ਨ ਸਾਇੰਸ ਦੇ ਖੇਤਰ ਵਿਚ ਲੋੜੀਂਦੇ ਨਵੇਂ ਹੁਨਰਾਂ, ਨਵੀਆਂ ਜ਼ਿੰਮੇਵਾਰੀਆਂ ਅਤੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅਸਿਸਟੈਂਟ ਲਾਇਬੇ੍ਰਰੀਅਨ ਮਨਜੀਤ ਕੌਰ ਨੇ ਲਾਇਬ੍ਰੇਰੀ ਦੀਆਂ ਸਹੂਲਤਾਂ, ਉਪਲਬਧ ਸਰੋਤਾਂ, ਡਿਜੀਟਲ ਪਲੈਟਫਾਰਮਾਂ ਅਤੇ ਉਨ੍ਹਾਂ ਦੀ ਸੁਚੱਜੀ ਵਰਤੋਂ ਸਬੰਧੀ ਗਿਆਨਵਰਧਕ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ। ਸਕੂਲ ਦੇ ਅਧਿਆਪਕਾਂ ਮਨਪ੍ਰੀਤ ਕੌਰ, ਕਿਰਨ, ਰਮਲਜੀਤ ਕੌਰ, ਸਿਮਰਨਪ੍ਰੀਤ ਕੌਰ ਅਤੇ ਨੇਹਾ ਚਾਵਲਾ ਨੇ ਕਿਹਾ ਕਿ ਇਹ ਵਿੱਦਿਅਕ ਦੌਰਾ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਅਤੇ ਗਿਆਨ ਵਰਧਕ ਸਾਬਤ ਹੋਇਆ। ਇਸ ਦੌਰੇ ਦੌਰਾਨ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪ੍ਰਦੀਪ ਕੌਰ ਸੰਧੂ, ਡਾ. ਰਵਿੰਦਰ ਕੁਮਾਰ, ਡਾ. ਤਰਨਪ੍ਰੀਤ ਕੌਰ, ਪ੍ਰੋ. ਨੈਨਾ ਖੁੱਲਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਜੀਵਨਜੋਤ ਸਿੰਘ, ਪ੍ਰੋ. ਭਗਵੰਤ ਸਿੰਘ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਉਨ੍ਹਾਂ ਨੂੰ ਉਚੇਰੀ ਵਿੱਦਿਆ ਦੇ ਵੱਖ-ਵੱਖ ਮੌਕਿਆਂ ਅਤੇ ਕੈਰੀਅਰ ਵਿਕਲਪਾਂ ਸਬੰਧੀ ਯੋਗ ਮਾਰਗ ਦਰਸ਼ਨ ਪ੍ਰਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ... ਅਗਲੀ ਖ਼ਬਰ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਵਾਸਤੇ ਅਮਲੋਹ ਤੋਂ ਲੰਗਰ ਦੀ ਰਸਦ ਰਵਾਨਾ ਲੰਗਰਾਂ ਲਈ ਦਸਵੰਧ...
Ad Position 24