12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ-ਚੇਅਰਮੈਨ ਲਿਬੜਾ, ਢਿੱਲੋਂ, ਰਾਜਾ ਚੇਅਰਮੈਨਾਂ ਨੇ ਪਿੰਡ ਬਾਗੜੀਆ ਵਿਖੇ ਨਗਰ ਨਿਵਾਸੀਆਂ ਨਾਲ ਕੀਤੀ ਗੱਲਬਾਤ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਪਿੰਡ ਬਾਗੜੀਆ ਦੇ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਤਹਿਤ ਮੀਟਿੰਗ ਕੀਤੀ ਗਈ। ਜਿਸ ’ਚ ਪਿੰਡ ਵਾਸੀਆਂ ਦੁਆਰਾ ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-08-2026
ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਪਿੰਡ ਬਾਗੜੀਆ ਦੇ ਸਰਪੰਚ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਤਹਿਤ ਮੀਟਿੰਗ ਕੀਤੀ ਗਈ। ਜਿਸ ’ਚ ਪਿੰਡ ਵਾਸੀਆਂ ਦੁਆਰਾ ਭਗਵੰਤ ਸਿੰਘ ਮਾਨ ਸਰਕਾਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਚੇਅਰਮੈਨ ਲਿਬੜਾ ਤੇ ਸਾਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦੇ ਤਹਿਤ ਸਰਕਾਰ ਵਲੋਂ ਸਿਹਤ ਬੀਮਾ ਯੋਜਨਾ, ਮਹਿਲਾਵਾਂ ਨੂੰ ਰਸੋਈ ਯੋਜਨਾ ਤਹਿਤ ਰਾਸ਼ਨ ਦੀ ਵੰਡ, ਮਾਵਾਂ ਧੀਆਂ ਸਤਿਕਾਰ ਯੋਜਨਾ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ, ਸਿੱਖਿਆ ’ਚ ਵੱਡਾ ਸੁਧਾਰ, ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਆਦਿ ਸਹੂਲਤਾਂ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਨ੍ਹਾਂ ਕਿਹਾ ਕਿ ਜੇਕਰ ਕੋਈ ਲੋੜਵੰਦ ਸਰਕਾਰ ਦੀਆਂ ਸਹੂਲਤਾਂ ਤੋਂ ਵਾਂਝਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਦਕਾ ਹੈ ਤਾਂ ਜੋ ਉਨ੍ਹਾਂ ਨੂੰ ਵੀ ਸਰਕਾਰ ਦੀਆ ਸਹੂਲਤਾਂ ਦਾ ਲਾਭ ਮਿਲ ਸਕੇ। ਇਸ ਮੌਕੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਚਲਾਈ ਜਾ ਰਹੀ, ਰਾਜਾ ਵੈਲਫੇਅਰ ਫਾੳਂੂਡੇਸ਼ਨ ਦੁਆਰਾ ਪਿੰਡ-ਪਿੰਡ ਜਾ ਲੋਕਾਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ, ਜੇਕਰ ਕਿਸੇ ਪਿੰਡ ’ਚ ਅਜੇ ਤੱਕ ਸਿਹਤ ਬੀਮਾ ਯੋਜਨਾ ਦੇ ਕਾਰਡ ਨਹੀਂ ਬਣੇ ਤਾਂ ਉਹ ਉਨ੍ਹਾਂ ਦੁਆਰਾ ਲਗਾਏ ਜਾ ਰਹੇ, ਕੈਂਪਾਂ ਦਾ ਲਾਭ ਲੈ ਸਕਦਾ ਹੈ। ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਪਿੰਡਾਂ ਵਿਚ ਨੌਜਵਾਨਾਂ ਲਈ ਨਵੇਂ ਖੇਡ ਗਰਾੳਂੂਡ, ਖੁੱਲੇ੍ਹ ਪਾਰਕ ਤੇ ਜਿੰਮਾਂ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ, ਜਿਸ ਦਾ ਨੌਜਵਾਨ ਵਲੋਂ ਲਾਭ ਲਿਆ ਜਾ ਰਿਹਾ ਹੈ ਤੇ ਉਨ੍ਹਾਂ ’ਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਚੇਅਰਮੈਨ ਅਜੈ ਸਿੰਘ ਲਿਬੜਾ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਦੁਆਰਾ ਪਿੰਡ ਦੀ ਧਰਮਸ਼ਾਲਾ ਲਈ ਗਰਾਂਟ ਦਾ ਚੈੱਕ ਵੀ ਸੌਂਪਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਚ ਪਿੰਡ ਦੇ ਨੌਜਵਾਨ ਤੇ ਨਗਰ ਨਿਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ
Ad Position 24