12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਟ੍ਰੈਫ਼ਿਕ ਜਾਮ, ਹੁੱਲ੍ਹੜਬਾਜ਼ੀ ਤੇ ਨਸ਼ਿਆਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਜਾਵੇਗੀ- ਪ੍ਰਿੰਸ ਆਵਾਜਾਈ ਵਿਵਸਥਾ ਦਰੁਸਤ ਕਰਾਂਗੇ ਤੇ ਹੁੱਲ੍ਹੜਬਾਜ਼ ਬਖ਼ਸ਼ੇ ਨਹੀਂ ਜਾਣਗੇ- ਐਸ. ਐਚ. ਓ. ਸੰਦੀਪ ਸਿੰਘ

ਮੰਡੀ ਗੋਬਿੰਦਗੜ੍ਹ, 12 ਅਗਸਤ (ਰਾਜੇਸ਼ ਸ਼ਰਮਾ)- ਸ਼ਹਿਰ ਵਿਚ ਦਿਨੋਂ-ਦਿਨ ਵਧ ਰਹੀ ਟ੍ਰੈਫ਼ਿਕ ਸਮੱਸਿਆ, ਬਾਜ਼ਾਰਾਂ ਵਿਚ ਲੱਗਦੇ ਜਾਮ, ਹੁੱਲੜਬਾਜ਼ੀ ਤੇ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵਲੋਂ ਥਾਣਾ ਮੁਖੀ ਸੰਦੀਪ ਸਿੰਘ ਅਤੇ ਨਾਰਕੋਟਿਕਸ ਸੈੱਲ ਦੇ ਇੰਚਾਰਜ ਕੁਲਵੰਤ ਸਿੰਘ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸ਼ਹਿਰ ਵਾਸੀਆਂ ਅਤੇ ਸਕੂਲ-ਕਾਲਜ ਜਾਣ ਵਾਲੇ ਵਿਦਿਆਰਥੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਟ੍ਰੈਫ਼ਿਕ, ਨਸ਼ਿਆਂ ਅਤੇ ਹੁੱਲ੍ਹੜਬਾਜ਼ੀ ਨੂੰ ਠੱਲ੍ਹ ਪਾਉਣ ਸਬੰਧੀ ਮੀਟਿੰਗ ਦੌਰਾਨ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਥਾਣਾ ਮੁਖੀ ਸੰਦੀਪ ਸਿੰਘ, ਨਾਰਕੋਟਿਕਸ ਸੈੱਲ ਇੰਚਾਰਜ ਕੁਲਵੰਤ ਸਿੰਘ ਤੇ ਹੋਰ। ਅਜੀਤ ਤਸਵੀਰ 13-08-2026
ਮੰਡੀ ਗੋਬਿੰਦਗੜ੍ਹ, 12 ਅਗਸਤ (ਰਾਜੇਸ਼ ਸ਼ਰਮਾ)- ਸ਼ਹਿਰ ਵਿਚ ਦਿਨੋਂ-ਦਿਨ ਵਧ ਰਹੀ ਟ੍ਰੈਫ਼ਿਕ ਸਮੱਸਿਆ, ਬਾਜ਼ਾਰਾਂ ਵਿਚ ਲੱਗਦੇ ਜਾਮ, ਹੁੱਲੜਬਾਜ਼ੀ ਤੇ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵਲੋਂ ਥਾਣਾ ਮੁਖੀ ਸੰਦੀਪ ਸਿੰਘ ਅਤੇ ਨਾਰਕੋਟਿਕਸ ਸੈੱਲ ਦੇ ਇੰਚਾਰਜ ਕੁਲਵੰਤ ਸਿੰਘ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸ਼ਹਿਰ ਵਾਸੀਆਂ ਅਤੇ ਸਕੂਲ-ਕਾਲਜ ਜਾਣ ਵਾਲੇ ਵਿਦਿਆਰਥੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਮੁੱਖ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਤੇ ਗਲਤ ਪਾਰਕਿੰਗ ਕਾਰਨ ਟਰੈਫ਼ਿਕ ਜਾਮ ਦੀ ਸਮੱਸਿਆ ਗੰਭੀਰ ਬਣ ਰਹੀ ਹੈ। ਇਸ ਨੂੰ ਹੱਲ ਕਰਨ ਲਈ ਬਾਜ਼ਾਰਾਂ ਵਿਚ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ, ਗਲਤ ਪਾਰਕਿੰਗ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਕਦਮ ਚੁੱਕੇ ਜਾਣਗ ਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ, ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਵਾਲੇ ਹੁੱਲੜਬਾਜ਼ਾਂ ਖ਼ਿਲਾਫ਼ ਵੀ ਸਖ਼ਤੀ ਕੀਤੀ ਜਾਵੇਗੀ। ਇਸਦੇ ਨਾਲ ਸਕੂਲਾਂ ਤੇ ਕਾਲਜਾਂ ਦੇ ਬਾਹਰ ਨੌਜਵਾਨਾਂ ਵਲੋਂ ਟੋਲੀਆਂ ਬਣਾ ਕੇ ਹੁੱਲੜਬਾਜ਼ੀ ਕਰਨ ਨੂੰ ਰੋਕਣ ਲਈ ਪੁਲਿਸ ਵਲੋ ਸਖ਼ਤ ਕਦਮ ਚੁੱਕਦੇ ਹੋਏ ਗਸ਼ਤ ਵਧਾਈ ਜਾਵੇਗੀ। ਇਸ ਮੌਕੇ ਥਾਣਾ ਮੁਖੀ ਸੰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਲੋਕਾਂ ਨੂੰ ਵਾਹਨ ਨਿਰਧਾਰਿਤ ਥਾਵਾਂ ’ਤੇ ਪਾਰਕ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਸਬੰਧੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਜਦਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਨਾਰਕੋਟਿਕਸ ਸੈੱਲ ਦੇ ਇੰਚਾਰਜ ਕੁਲਵੰਤ ਸਿੰਘ ਨੇ ਕਿਹਾ ਕਿ ਐਸ.ਐਸ.ਪੀ. ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸ਼ੱਕੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਤੋਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਤਹਿਤ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਸੈਨੀਟੇਸ਼ਨ ਸੁਪਰਡੈਂਟ ਸੰਦੀਪ ਸ਼ਰਮਾ, ਸੁਪਰਡੈਂਟ ਬਲਵਿੰਦਰ ਸਿੰਘ, ਮੁਕਲਦੀਪ ਸਿੰਘ ਚੀਮਾ, ਅਵਤਾਰ ਸਿੰਘ ਬੱਬੂ, ਕਮਲ, ਪਵਿੱਤਰ ਮੋਹਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਬ੍ਰਾਹਮਣ ਮਾਜਰਾ ਵਿਚ ਤਲਾਸ਼ੀ ਅਭਿਆਨ ਚਲਾਇਆ ਅਗਲੀ ਖ਼ਬਰ ਬਸੀ ਪਠਾਣਾਂ ਪੁਲਿਸ ਵਲੋਂ ਡੀ.ਐਸ.ਪੀ.ਰਾਜ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਵਾਹਨਾਂ ਦੀ ਚੈਕਿੰਗ
Ad Position 24