ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਬਰਾਮਦਗੀ ਮਾਮਲੇ ’ਚ ਚਾਰ ਨਾਮਜ਼ਦ
ਸੰਘੋਲ, 13 ਅਗਸਤ (ਪਰਮਵੀਰ ਸਿੰਘ ਧਨੋਆ)-ਸਥਾਨਕ ਪੁਲਿਸ ਨੇ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਦੇ ਮਾਮਲੇ ’ਚ 4 ਜਣਿਆ ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਹਰਜੀਤ ਸਿੰਘ ਚੌਕੀ ਇੰਚਾਰਜ ਸੰਘੋਲ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪੁਲ ਸੂਆ ਕਾਲੇਵਾਲ-ਝੱਲੀਆਂ ਨੇੜੇ ਪਿੰਡ ਗਗੜਵਾਲ ਵਲੋਂ ਆਉਂਦੇ 2 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਪਾਬੰਦੀ ਸ਼ੁਦਾ 30-30 ਗੋਲੀਆਂ ਬਰਾਮਦ ਹੋਈਆਂ।
ਸੰਘੋਲ, 13 ਅਗਸਤ (ਪਰਮਵੀਰ ਸਿੰਘ ਧਨੋਆ)-ਸਥਾਨਕ ਪੁਲਿਸ ਨੇ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਦੇ ਮਾਮਲੇ ’ਚ 4 ਜਣਿਆ ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਹਰਜੀਤ ਸਿੰਘ ਚੌਕੀ ਇੰਚਾਰਜ ਸੰਘੋਲ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪੁਲ ਸੂਆ ਕਾਲੇਵਾਲ-ਝੱਲੀਆਂ ਨੇੜੇ ਪਿੰਡ ਗਗੜਵਾਲ ਵਲੋਂ ਆਉਂਦੇ 2 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਪਾਬੰਦੀ ਸ਼ੁਦਾ 30-30 ਗੋਲੀਆਂ ਬਰਾਮਦ ਹੋਈਆਂ। ਜਿਨ੍ਹਾਂ ਦੀ ਪਛਾਣ ਬਲਿਹਾਰ ਸਿੰਘ ਨਿਵਾਸੀ ਪਿੰਡ ਮਨਸੂਰਪੁਰ ਤੇ ਬਿੰਦੀ ਸਿੰਘ ਨਿਵਾਸੀ ਪਿੰਡ ਮਨੈਲਾ ਵਜੋਂ ਹੋਈ ਹੈ। ਅਧਿਕਾਰੀ ਦੱਸਿਆ ਕਿ ਪੜਤਾਲ ਦੌਰਾਨ ਕਾਬੂ ਕੀਤੇ ਵਿਅਕਤੀਆਂ ਨੇ ਉਨ੍ਹਾਂ ਵਿਅਕਤੀਆਂ ਦੇ ਨਾਵਾਂ ਦਾ ਵੀ ਖ਼ੁਲਾਸਾ ਕੀਤਾ, ਜਿਨ੍ਹਾਂ ਤੋਂ ਉਨ੍ਹਾਂ ਗੋਲੀਆਂ ਦੀ ਖ਼ਰੀਦ ਕੀਤੀ ਸੀ। ਜਿਸ ’ਤੇ ਮਾਮਲੇ ’ਚ ਸਰਬਜੀਤ ਸਿੰਘ ਅਤੇ ਲਖਵੀਰ ਸਿੰਘ ਦੋਵੇਂ ਵਾਸੀ ਪਿੰਡ ਗਗੜਵਾਲ ਨੂੰ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵਲੋਂ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਨਾਮਜਦ ਕੀਤੇ ਵਿਅਕਤੀਆਂ ਨੂੰ ਅਦਾਲਤ ’ ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨ ਲਈ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਗਿਆ।