ਨੰਬਰਦਾਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨਾ ਸਰਕਾਰ ਨੂੰ ਪਵੇਗਾ ਮਹਿੰਗਾ-ਮੋਹਨ ਸਿੰਘ ਚੁੰਨੀ
ਬਸੀ ਪਠਾਣਾਂ, 13 ਅਗਸਤ (ਰਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਜਾਇਜ਼ ਮੰਗਾਂ ’ਤੇ ਕੋਈ ਗੰਭੀਰ ਵਿਚਾਰ ਨਾ ਕਰਨ ਕਰਕੇ ਨੰਬਰਦਾਰ ਭਾਈਚਾਰੇ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੇ ਅਹੁਦੇਦਾਰ ਮੋਹਨ ਸਿੰਘ ਚੁੰਨੀ ਕਲਾਂ ਨੇ ਗੱਲਬਾਤ ਦੌਰਾਨ ਕੀਤਾ।
ਬਸੀ ਪਠਾਣਾਂ, 13 ਅਗਸਤ (ਰਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਜਾਇਜ਼ ਮੰਗਾਂ ’ਤੇ ਕੋਈ ਗੰਭੀਰ ਵਿਚਾਰ ਨਾ ਕਰਨ ਕਰਕੇ ਨੰਬਰਦਾਰ ਭਾਈਚਾਰੇ ’ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੇ ਅਹੁਦੇਦਾਰ ਮੋਹਨ ਸਿੰਘ ਚੁੰਨੀ ਕਲਾਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਵੀ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਸੰਬੰਧੀ ਕੋਈ ਵਿਚਾਰ ਵਟਾਂਦਰਾ ਨਹੀਂ ਕੀਤਾ, ਜਦਕਿ ਨੰਬਰਦਾਰ ਸਰਕਾਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨਾ ਬੇਹੱਦ ਮੰਦਭਾਗਾ ਹੈ। ਮੋਹਨ ਸਿੰਘ ਚੁੰਨੀ ਕਲਾਂ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਨੰਬਰਦਾਰਾਂ ਨੂੰ ਵਰਤਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਹੱਕਾਂ ਵੱਲ ਵੀ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ’ ਤੇ ਜਲਦੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਨੰਬਰਦਾਰ ਭਾਈਚਾਰਾ ਆਪਣੀ ਆਵਾਜ਼ ਹੋਰ ਬੁਲੰਦ ਕਰਨ ਲਈ ਮਜਬੂਰ ਹੋਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਆਉਣ ਵਾਲੇ ਸਮੇਂ ’ਚ ਵੱਡਾ ਸੰਘਰਸ਼ ਉਲੀਕਿਆ ਜਾ ਸਕਦਾ ਹੈ।