13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਸ਼ਾ-ਮੁਕਤੀ ਤਹਿਤ ਹੋਏ ਮੁਕਾਬਲਿਆਂ ਵਿਚ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਵਿਕਸਿਤ ਭਾਰਤ ਮੁਹਿੰਮ ਅਧੀਨ ‘ਨਸ਼ਾ-ਮੁਕਤ ਜਵਾਨੀ’ ਸਿਰਲੇਖ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲਾਂ ਮਾਰ ਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ। ਇਤਿਹਾਸ ਵਿਭਾਗ ਦੀ ਰਾਜਦੀਪ ਕੌਰ ਨੇ ਸਲੋਗਨ ਲੇਖਣੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਫ਼ਤਹਿਗੜ੍ਹ ਸਾਹਿਬ, 13 ਅਗਸਤ (ਬਲਜਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਵਿਕਸਿਤ ਭਾਰਤ ਮੁਹਿੰਮ ਅਧੀਨ ‘ਨਸ਼ਾ-ਮੁਕਤ ਜਵਾਨੀ’ ਸਿਰਲੇਖ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮੱਲਾਂ ਮਾਰ ਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ। ਇਤਿਹਾਸ ਵਿਭਾਗ ਦੀ ਰਾਜਦੀਪ ਕੌਰ ਨੇ ਸਲੋਗਨ ਲੇਖਣੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਬੀ. ਸੀ. ਏ. ਤੀਜੀ ਛਿਮਾਹੀ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਕਵਿਤਾ ਉਚਾਰਨ ਵਿਚ ਦੂਜਾ, ਸਿੱਖਿਆ ਵਿਭਾਗ ਦੇ ਵਿਦਿਆਰਥੀ ਪ੍ਰਭਜੋਤ ਕੌਰ, ਜੈਸਮੀਨ ਕੌਰ, ਹੁਸਨਦੀਪ ਕੌਰ, ਹਰਮਨਪ੍ਰੀਤ ਕੌਰ, ਸਿਮਰਨ ਕੌਰ, ਚਰਨਜੀਤ ਕੌਰ ਤੇ ਮਨਪ੍ਰੀਤ ਕੌਰ ਨੇ ਮਾਈਮ ਪੇਸ਼ਕਾਰੀ ਵਿਚ ਦੂਜਾ ਸਥਾਨ ਹਾਸਿਲ ਕੀਤਾ। ਅਰਸ਼ਪ੍ਰੀਤ ਕੌਰ ਨੇ ਭਾਸ਼ਨ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਰੀਲ ਤੇ ਸ਼ਾਰਟ ਫ਼ਿਲਮ ਬਣਾਉਣ ਦੇ ਮੁਕਾਬਲੇ ਵਿਚ ਦਮਨਪ੍ਰੀਤ ਕੌਰ ਨੇ ਦੂਜਾ ਤੇ ਅਮਰਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਨਮਦੀਪ ਕੌਰ, ਅੰਜਲੀ, ਕਰੁਣਾ, ਹਰਮਨਪ੍ਰੀਤ ਕੌਰ, ਅਰਮਨਪ੍ਰੀਤ ਕੌਰ, ਕੋਮਲ, ਗਗਨਦੀਪ ਕੌਰ ਤੇ ਗੁਰਲੀਨ ਕੌਰ ਦੀ ਗਰੁੱਪ ਡਾਂਸ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਵਧਾਈ ਦਿੱਤੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਸਹਿ-ਅਕਾਦਮਿਕ ਗਤੀਵਿਧੀਆਂ ਵਿਦਿਆਰਥੀਆਂ ਨੂੰ ਭਾਰਮੁਕਤ ਕਰਦੀਆਂ ਅਤੇ ਹੁਸ਼ਿਆਰ ਬਣਾਉਂਦੀਆਂ ਹਨ। ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਉਨ੍ਹਾਂ ਦੀ ਰਚਨਾਤਮਿਕਤਾ, ਆਤਮਵਿਸ਼ਵਾਸ, ਸੰਚਾਰ ਹੁਨਰ ਅਤੇ ਸਮਾਜਿਕ ਤੌਰ ’ ਤੇ ਢੁਕਵੇਂ ਕਾਰਨਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਯੂਨੀਵਰਸਿਟੀ ਨਸ਼ਾ ਮੁਕਤ ਭਾਰਤ ਅਤੇ ਵਿਕਸਿਤ ਭਾਰਤ ਦੇ ਵਿਜ਼ਨ ਅਨੁਸਾਰ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਪ੍ਰਤੀਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਮੈਰਾਥਨ ਦੌੜ ’ਚ ਸੰਤ ਨਾਮਦੇਵ ਕੰਨਿਆ ਮਹਾਂਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੀਤੀਆਂ ਜਾਣ ਵਾਲੀਆਂ ਰੈਲੀਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹ...
Ad Position 24