13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਜ਼ਿਲ੍ਹਾ ਆੜ੍ਹਤੀਆਂ ਐਸੋਸੀਏਸ਼ਨ ਨਾਲ ਹੋਈ ਮੀਟਿੰਗ

ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਨਿਊ ਅਗਰਵਾਲ ਗਾਊਸ਼ਾਲਾ ਵਿਖੇ ਜ਼ਿਲ੍ਹਾ ਪਟਿਆਲਾ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਆੜ੍ਹਤੀ ਭਾਈਚਾਰੇ ਨੂੰ ਦਰਪੇਸ਼ ਆਉਂਦੀਆਂ ਵੱਖ-ਵੱਖ ਸਮੱਸਿਆਵਾਂ ਤੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਸਮਾਣਾ, 13 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਨਿਊ ਅਗਰਵਾਲ ਗਾਊਸ਼ਾਲਾ ਵਿਖੇ ਜ਼ਿਲ੍ਹਾ ਪਟਿਆਲਾ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਆੜ੍ਹਤੀ ਭਾਈਚਾਰੇ ਨੂੰ ਦਰਪੇਸ਼ ਆਉਂਦੀਆਂ ਵੱਖ-ਵੱਖ ਸਮੱਸਿਆਵਾਂ ਤੇ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸ. ਰੱਖੜਾ ਨੇ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਮਸਲਿਆਂ ਨੂੰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਪਹੁੰਚ ਰਹੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਸਾਹਮਣੇ ਰੱਖਿਆ ਜਾਵੇਗਾ, ਤਾਂ ਜੋ ਸੰਬੰਧਿਤ ਮਾਮਲਿਆਂ ਦਾ ਯੋਗ ਹੱਲ ਕੱਢਣ ਲਈ ਸਰਕਾਰ ਦੇ ਪੱਧਰ ’ਤੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਰੱਖੜਾ ਨੇ ਕਿਹਾ ਕਿ ਆੜ੍ਹਤੀ ਭਾਈਚਾਰਾ ਕਿਸਾਨੀ ਦੀ ਰੀੜ੍ਹ ਦੀ ਹੱਡੀ ਵਾਂਗ ਅਹਿਮ ਭੂਮਿਕਾ ਨਿਭਾਉਂਦਾ ਆ ਰਿਹਾ ਹੈ ਭਾਵੇਂ ਤਕਨੀਕੀ ਦੌਰ ਵਿਚ ਆਰਥਿਕ ਲੋੜਾਂ ਨੂੰ ਪੂਰਾ ਕਰਨ ਦੇ ਕਈ ਸਾਧਨ ਉਪਲੱਬਧ ਹਨ ਪਰ ਇਕ ਸਮਾਂ ਅਜਿਹਾ ਵੀ ਰਿਹਾ ਹੈ ਜਦੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਆੜ੍ਹਤੀ ਭਾਈਚਾਰਾ ਹਰ ਮੁਸ਼ਕਲ ਸਮੇਂ ਵਿਚ ਸਹਾਰਾ ਬਣਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅਤੇ ਆੜ੍ਹਤੀ ਵਰਗ ਵਿਚਕਾਰ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਇਹ ਆਪਸੀ ਸਹਿਯੋਗ ਖੇਤੀਬਾੜੀ ਆਰਥਿਕਤਾ ਲਈ ਬੇਹੱਦ ਮਹੱਤਵਪੂਰਨ ਹੈ। ਸ. ਰੱਖੜਾ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਕਰਵਾਉਣ ਦੇ ਨਾਲ-ਨਾਲ ਮਾਨ ਸਰਕਾਰ ਦੀ ਮੁੱਖ ਤਰਜੀਹ ਆਉਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਪ੍ਰਬੰਧ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਲਈ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਲਈ ਟਰੇਨਿੰਗ ਕੈਂਪ ਅਗਲੀ ਖ਼ਬਰ ਸੁਖਬੀਰ ਨੇ ਪੰਜਾਬ ਦੇ ਹਿਤਾਂ ਨਾਲ ਸੌਦਾ ਕੀਤਾ-ਜੌੜਾਮਾਜਰਾ
Ad Position 24