ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਲਈ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਲਈ ਟਰੇਨਿੰਗ ਕੈਂਪ
ਸੰਘੋਲ, 13 ਅਗਸਤ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਰ ਦੇ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਬਾਰੇ ਜਾਣੂ ਕਰਵਾਉਣ ਲਈ ਟ੍ਰੇਨਿੰਗ ਕੈਂਪ ਦਾ ਦੌਰਾ ਕਰਵਾਇਆ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਬਲਾਕ ਖਮਾਣੋਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਵਿਭਾਗ ਦੀ ਸਮਰਾਲਾ ਇਕਾਈ ਵਿਖੇ ਟਰੇਨਿੰਗ ਦਿੱਤੀ ਗਈ।
ਸੰਘੋਲ, 13 ਅਗਸਤ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤਰ ਦੇ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਬਾਰੇ ਜਾਣੂ ਕਰਵਾਉਣ ਲਈ ਟ੍ਰੇਨਿੰਗ ਕੈਂਪ ਦਾ ਦੌਰਾ ਕਰਵਾਇਆ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਬਲਾਕ ਖਮਾਣੋਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਵਿਭਾਗ ਦੀ ਸਮਰਾਲਾ ਇਕਾਈ ਵਿਖੇ ਟਰੇਨਿੰਗ ਦਿੱਤੀ ਗਈ। ਡਾ. ਅਮਨਦੀਪ ਸਿੰਘ ਸਹਾਇਕ ਪ੍ਰੋਫੈਸਰ ਨੇ ਇਸ ਮੌਕੇ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਤੇ ਪ੍ਰੋਸੈਸਿੰਗ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਰਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ। ਅਧਿਕਾਰੀ ਨੇ ਕਿਹਾ ਕਿ ਫ਼ਸਲੀ ਚੱਕਰ ਦਾ ਤਿਆਗ ਕਰਕੇ ਕਿਸਾਨ ਆਪਣੀ ਆਮਦਨੀ ’ਚ ਵਾਧਾ ਕਰ ਸਕਦੇ ਹਨ। ਇਸ ਮੌਕੇ ਸ਼ਿਵ ਕੁਮਾਰ ਤੇ ਅਰਵਿੰਦ ਸਿੰਘ ਦੋਵੇਂ ਖੇਤੀਬਾੜੀ ਵਿਸਥਾਰ ਅਫ਼ਸਰ, ਗਗਨਦੀਪ ਸਿੰਘ ਫ਼ੀਲਡ ਸਹਾਇਕ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ।